ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿੰਨ ਕਿਲੋ ਅਫ਼ੀਮ ਤੇ ਨਕਦੀ ਸਣੇ ਚਾਰ ਕਾਬੂ

10:16 AM May 19, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 18 ਮਈ
ਖੰਨਾ ਪੁਲੀਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹੱਥ ਲੱਗੀ, ਜਦੋਂ ਪੁਲੀਸ ਨੇ 3 ਕਿਲੋ ਅਫੀਮ ਤੇ ਇਕ ਲੱਖ ਰੁਪਏ ਦੀ ਨਕਦੀ ਸਣੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਨੂੰ ਮਿਲੀ ਗੁਪਤ ਇਤਲਾਹ ’ਤੇ ਥਾਣਾ ਸਿਟੀ-2 ਖੰਨਾ ਦੇ ਇੰਚਾਰਜ ਥਾਣੇਦਾਰ ਗੁਰਮੀਤ ਸਿੰਘ ਨੇ ਨਾਕਾਬੰਦੀ ਦੌਰਾਨ ਮੰਡੀ ਗੋਬਿੰਦਗੜ੍ਹ ਸਾਈਡ ਤੋਂ ਆ ਰਹੀ ਆਈ-20 ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਗੱਡੀ ’ਚੋਂ 3 ਕਿਲੋ ਅਫ਼ੀਮ ਤੇ 1 ਲੱਖ ਰੁਪਏ ਦੀ ਨਗਦੀ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਸੁਧੀਰ ਕੁਮਾਰ ਵਾਸੀ ਨੌਵਾਂ ਬ੍ਰਹਮ (ਬਰੇਲੀ), ਸੌਰਵ ਵਾਸੀ ਬਲੋਰੀ ਗਾਓ (ਬਰੇਲੀ), ਰੋਸ਼ਨ ਲਾਲ ਵਾਸੀ ਦਾਊਮਾਜਰਾ (ਲੁਧਿਆਣਾ) ਅਤੇ ਮਨਪ੍ਰੀਤ ਸਿੰਘ ਵਾਸੀ ਪੀਰਖਾਨਾ ਰੋਡ ਖੰਨਾ ਵਜੋਂ ਹੋਈ ਹੈ।

Advertisement

Advertisement