ਏਸ਼ੀਆ ਦੇ ਚਾਰ ਮੁਲਕਾਂ ਨੇ ਚੀਨ ਦੇ ਨਵੇਂ ਨਕਸ਼ੇ ਨੂੰ ਨਕਾਰਿਆ
07:19 AM Sep 01, 2023 IST
ਪੇਈਚਿੰਗ: ਏਸ਼ੀਆ ਦੇ ਚਾਰ ਦੇਸ਼ ਫਿਲਪੀਨਜ਼, ਮਲੇਸ਼ੀਆ, ਵੀਅਤਨਾਮ ਤੇ ਤਾਇਵਾਨ ਦੀਆਂ ਸਰਕਾਰਾਂ ਨੇ ਭਾਰਤ ਦਾ ਸਾਥ ਦਿੰਦਿਆਂ ਚੀਨ ਦੇ ਨਵੇਂ ਨਕਸ਼ੇ ਨੂੰ ਨਕਾਰ ਦਿੱਤਾ ਹੈ ਅਤੇ ਤਿੱਖੇ ਸ਼ਬਦਾਂ ਵਿੱਚ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਚੀਨ ਵੱਲੋਂ ਜਾਰੀ ਨਵੇਂ ‘ਸਟੈਂਡਰਡ’ ਨਕਸ਼ੇ ਵਿੱਚ ਉਨ੍ਹਾਂ ਦੀ ਜ਼ਮੀਨ ’ਤੇ ਦਾਅਵੇ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਚੀਨ ਸਰਕਾਰ ਨੇ ਸੋਮਵਾਰ ਨੂੰ ਆਪਣੇ ਦੇਸ਼ ਦੇ ਨਕਸ਼ੇ ਨੂੰ ਨਵੇਂ ਰੂਪ ’ਚ ਪੇਸ਼ ਕੀਤਾ ਸੀ। ਅਗਲੇ ਹੀ ਦਿਨ ਭਾਰਤ ਨੇ ਚੀਨ ਦੇ ਇਸ ‘ਸਟੈਂਡਰਡ’ ਨਕਸ਼ੇ ਦਾ ਵਿਰੋਧ ਕੀਤਾ ਸੀ ਜਿਸ ਵਿੱਚ ਚੀਨ ਨੇ ਅਰੁਣਾਚਲ ਪ੍ਰਦੇਸ਼ ਤੇ ਅਕਸਈ ਚਿਨ ’ਤੇ ਖੁਦ ਦਾ ਕਬਜ਼ਾ ਹੋਣ ਦਾ ਦਾਅਵਾ ਕੀਤਾ ਸੀ। -ਪੀਟੀਆਈ
Advertisement
Advertisement