ਭਾਜਪਾ ਦੇ ਚਾਰ ਆਗੂਆਂ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ
07:30 AM Jul 09, 2024 IST
ਚੰਡੀਗੜ੍ਹ (ਟਨਸ): ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ, ਸ੍ਰੀਨਿਵਾਸ, ਪਰਮਿੰਦਰ ਸਿੰਘ ਬਰਾੜ ਅਤੇ ਤਜਿੰਦਰ ਸਿੰਘ ਸਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਵਿੱਚ ਚਿੱਠੀ ਰਾਹੀਂ ਦਿੱਤੀ ਗਈ ਹੈ। ਪੰਜਾਬੀ ਭਾਸ਼ਾ ਵਿੱਚ ਲਿਖੀ ਗਈ ਚਿੱਠੀ ਵਿੱਚ ਤਿੰਨਾਂ ਸਿੱਖ ਆਗੂਆਂ ’ਤੇ ਪੰਜਾਬ ਨਾਲ ਧੋਖਾ ਕਰਨ ਦੇ ਦੋਸ਼ ਲਾਏ ਗਏ ਹਨ ਅਤੇ ਸ੍ਰੀਨਿਵਾਸ ਨੂੰ ਪੰਜਾਬ ਛੱਡ ਜਾਣ ਦੀ ਚਿਤਾਵਨੀ ਦਿੱਤੀ ਗਈ ਹੈ। ਭਾਜਪਾ ਤਜਿੰਦਰ ਸਿੰਘ ਸਰਾਂ ਨੇ ਚੰਡੀਗੜ੍ਹ ਪੁਲੀਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਇਸ ਸਬੰਧੀ ਚੰਡੀਗੜ੍ਹ ਪੁਲੀਸ ਦਾ ਪੱਖ ਨਹੀਂ ਮਿਲ ਸਕਿਆ ਹੈ।
Advertisement
Advertisement