ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦੇ ਚਾਰ ਕੈਡੇਟਾਂ ਨੇ ਆਸਮਾਨ ਛੋਹਿਆ

07:57 AM Jun 16, 2024 IST

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 15 ਜੂਨ
ਪੰਜਾਬ ਦੇ ਚਾਰ ਕੈਡੇਟਾਂ ਨੇ ਭਾਰਤੀ ਹਵਾਈ ਸੈਨਾ ਵਿੱਚ ਅਫਸਰ ਬਣ ਕੇ ਸੂਬੇ ਦਾ ਨਾਂ ਰੋਸ਼ਨ ਕੀਤਾ ਹੈ। ਇਨ੍ਹਾਂ ’ਚੋਂ ਦੋ ਕੈਡੇਟ ਕੰਵਰਨੂਰ ਸਿੰਘ ਤੇ ਅਨੀਸ਼ ਪਾਂਡੇ ਮੁਹਾਲੀ ਦੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਜਦਕਿ ਦੋ ਕੈਡੇਟ ਹਰੂਪ ਕੌਰ ਤੇ ਨਿਵੇਦਿਤਾ ਸੈਣੀ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮੁਹਾਲੀ ਨਾਲ ਸਬੰਧਤ ਹਨ।
ਮਿਲੀ ਜਾਣਕਾਰੀ ਅਨੁਸਾਰ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਸੈਕਟਰ-77 (ਮੁਹਾਲੀ) ਦੇ ਅੱਠਵੇਂ ਕੋਰਸ ਦੇ ਦੋ ਕੈਡੇਟਾਂ ਨੂੰ ਅੱਜ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿੱਚ ਹੋਈ ਕੰਬਾਈਂਡ ਗਰੈਜੂਏਸ਼ਨ ਪਰੇਡ (ਸੀਜੀਪੀ) ਮਗਰੋਂ ਭਾਰਤੀ ਹਵਾਈ ਸੈਨਾ ਵਿੱਚ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। ਤਰਨ ਤਾਰਨ ਵਾਸੀ ਫਲਾਇੰਗ ਅਫ਼ਸਰ ਕੰਵਰਨੂਰ ਸਿੰਘ ਫਾਈਟਰ ਪਾਇਲਟ ਵਜੋਂ ਫਲਾਇੰਗ ਬ੍ਰਾਂਚ ’ਚ ਸ਼ਾਮਲ ਹੋਣਗੇ, ਜਦਕਿ ਅੰਮ੍ਰਿਤਸਰ ਵਾਸੀ ਫਲਾਇੰਗ ਅਫ਼ਸਰ ਅਨੀਸ਼ ਪਾਂਡੇ ਹੈਲੀਕਾਪਟਰ ਪਾਇਲਟ ਵਜੋਂ ਫਲਾਇੰਗ ਬ੍ਰਾਂਚ ਵਿੱਚ ਸ਼ਾਮਲ ਹੋਣਗੇ। ਇਸੇ ਤਰ੍ਹਾਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮੁਹਾਲੀ ਦੀਆਂ ਦੋ ਮਹਿਲਾ ਕੈਡੇਟਾਂ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫ਼ਲਤਾਪੂਰਵਕ ਪਾਸ ਹੋਣ ਮਗਰੋਂ ਅੱਜ ਭਾਰਤੀ ਹਵਾਈ ਸੈਨਾ ’ਚ ਫਲਾਇੰਗ ਅਫ਼ਸਰ ਵਜੋਂ ਸ਼ਾਮਲ ਹੋ ਗਈਆਂ ਹਨ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ ਨੇ ਕੀਤਾ।

Advertisement

ਅਨੀਸ਼ ਪਾਂਡੇ ਤੇ ਕੰਵਰਨੂਰ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਨਾਲ।

ਮੁਹਾਲੀ ਵਿੱਚ ਤਾਇਨਾਤ ਹੌਲਦਾਰ ਭਗਵੰਤ ਸਿੰਘ ਦੀ ਧੀ ਫਲਾਇੰਗ ਅਫ਼ਸਰ ਹਰੂਪ ਕੌਰ ਐਜੂਕੇਸ਼ਨ ਬ੍ਰਾਂਚ ਵਿੱਚ ਸ਼ਾਮਲ ਹੋਵੇਗੀ। ਪਠਾਨਕੋਟ ਦੀ ਰਹਿਣ ਵਾਲੀ ਫਲਾਇੰਗ ਅਫ਼ਸਰ ਨਿਵੇਦਿਤਾ ਸੈਣੀ ਦੇ ਪਿਤਾ ਹਰਿੰਦਰ ਸਿੰਘ ਸੈਣੀ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਵਿੱਚ ਪ੍ਰਿੰਸੀਪਲ ਦੇ ਅਹੁਦੇ ’ਤੇ ਤਾਇਨਾਤ ਹਨ ਅਤੇ ਨਿਵੇਦਿਤਾ ਹਵਾਈ ਸੈਨਾ ਦੀ ਲੌਜਿਸਟਿਕ ਬ੍ਰਾਂਚ ਵਿੱਚ ਸ਼ਾਮਲ ਹੋਵੇਗੀ। ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਜਸਬੀਰ ਸਿੰਘ ਸੰਧੂ ਨੇ ਦੋਵੇਂ ਕੈਡਿਟਾਂ ਨੂੰ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਵੱਲੋਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਸੈਨਾਵਾਂ ਦੀਆਂ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਭੇਜਣ ਦੇ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ। ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ ਡਾਇਰੈਕਟਰ ਜਨਰਲ, ਮੇਜਰ ਜਨਰਲ (ਸੇਵਾਮੁਕਤ) ਅਜੈ ਐਚ. ਚੌਹਾਨ ਨੇ ਦੋਵੇਂ ਕੈਡਿਟਾਂ ਨੂੰ ਕਮਿਸ਼ਨਡ ਅਫ਼ਸਰ ਬਣਨ ’ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਸੰਸਥਾ ਦੇ ਸੱਚੇ ਪ੍ਰਤੀਨਿਧ ਤੇ ਪੰਜਾਬ ਦੇ ਸਪੂਤ ਵਜੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਆ।
ਪੰਜਾਬ ਦੇ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਦੇ ਅਫਸਰ ਬਣਨ ’ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਫ਼ਲਤਾ ਯਕੀਨੀ ਤੌਰ ’ਤੇ ਪੰਜਾਬ ਦੇ ਹੋਰ ਨੌਜਵਾਨਾਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਦੇ ਮੌਕੇ ਤਲਾਸ਼ਣ ਲਈ ਪ੍ਰੇਰਿਤ ਕਰੇਗੀ।

 

Advertisement

Advertisement
Advertisement