ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਟਿਆਲਾ ਸ਼ਹਿਰ ਵਿੱਚ ਚਾਰ ਕਰੋੜ ਦੇ ਵਿਕਾਸ ਕਾਰਜ ਸ਼ੁਰੂ: ਨਿਗਮ ਕਮਿਸ਼ਨਰ

08:49 AM Oct 06, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 5 ਅਕਤੂਬਰ
ਪਟਿਆਲਾ ਸ਼ਹਿਰ ਦੇ ਵਸਨੀਕਾਂ ਨੂੰ ਸੱਤੇ ਦਿਨ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਕਰਨ ਲਈ ਪਾਈਆਂ ਜਾ ਰਹੀਆਂ ਪਾਈਪਾਂ ਕਾਰਨ ਪੁੱਟੀਆਂ ਗਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱੱਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਡਾ. ਰਜਤ ਓਬਰਾਏ ਨੇ ਦੱਸਿਆ ਕਿ ਕਲੋਨੀਆਂ ਵਿੱਚ ਸੀਵਰੇਜ ਪਾਈਪ ਲਾਈਨਾਂ ਪਾਉਣ ਕਾਰਨ ਪੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਜਲਦ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਸੜਕਾਂ ਟੁੱਟੀਆਂ ਹੋਣ ਕਰਕੇ ਆ ਰਹੀਆਂ ਦਿੱਕਤਾਂ ਦੂਰ ਕਰਨ ਲਈ ਪਟਿਆਲਾ ਦਿਹਾਤੀ ਦੇ ਵਿਧਾਇਕ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਸ਼ਹਿਰ ਦੇ ਵਿਧਾਇਕ ਅਜੀਤਪਾਲ ਕੋਹਲੀ ਦੀ ਅਗਵਾਈ ਹੇਠ ਇਨ੍ਹਾਂ ਸੜਕਾਂ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਕੇਂਦਰੀ ਜੇਲ੍ਹ ਦੀ ਪਿਛਲੀ ਸੜਕ, ਅਜੀਤ ਨਗਰ, ਲੇਡੀ ਫਾਤਿਮਾ ਸਕੂਲ ਰੋਡ, ਡੀ.ਐਲ.ਐਫ ਕਲੋਨੀ ਅਤੇ ਝਿੱਲ ਰੋਡ ਤੋਂ ਕੋਹਲੀ ਸਵੀਟ ਤੱਕ ਦੀ ਸੜਕ ਦੀ ਮੁਰੰਮਤ ਦਾ ਕੰਮ ਜਲਦੀ ਮੁਕੰਮਲ ਹੋ ਜਾਵੇਗਾ। ਐੱਸਈ ਪੱਧਰ ਦੇ ਅਧਿਕਾਰੀ ਮੁਰੰਮਤ ਲਈ ਵਰਤੇ ਜਾ ਰਹੇ ਮੈਟੀਰੀਅਲ ਦੀ ਜਾਂਚ ਕਰਦੇ ਹਨ। ਕਮਿਸ਼ਨਰ ਨੇ ਦੱਸਿਆ ਕਿ ਫੁਲਕੀਆ ਐਨਕਲੇਵ ਤੋਂ ਤ੍ਰਿਪੜੀ, ਮਨਜੀਤ ਨਗਰ, ਫੈਕਟਰੀ ਏਰੀਆ, ਡੀ.ਐਲ.ਐਫ਼ ਤੇ ਅਨੰਦ ਨਗਰ ਦੇ ਖੇਤਰਾਂ ਦੀਆਂ ਸੜਕਾਂ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ।

Advertisement

Advertisement