ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਸਮੇਸ਼ ਗਰਲਜ਼ ਸਕੂਲ ਵਿੱਚ ਚਾਰ ਰੋਜ਼ਾ ਸੈਮੀਨਾਰ

07:04 AM Jul 03, 2024 IST
ਸੈਮੀਨਾਰ ਦਾ ਉਦਘਾਟਨ ਕਰਦੇ ਹੋਏ ਮਲੋਟ ਦੇ ਐੱਸਡੀਐੱਮ ਡਾ. ਸੰਜੀਵ ਕੁਮਾਰ।

ਇਕਬਾਲ ਸਿੰਘ ਸ਼ਾਂਤ
ਲੰਬੀ, 2 ਜੁਲਾਈ
ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਵਿੱਚ ਅਧਿਆਪਕਾਂ ਲਈ ਚਾਰ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਉਦੇਸ਼ ਸਕੂਲ ਦੇ ਅਧਿਆਪਕਾਂ ਦੇ ਕੌਸ਼ਲ ’ਚ ਵਾਧੇ ਅਤੇ ਸਿੱਖਿਆ ਖੇਤਰ ਵਿੱਚ ਨਿਵੇਕਲੇ ਅਤੇ ਵਿਕਸਿਤ ਦ੍ਰਿਸ਼ਟੀਕੋਣ ਪ੍ਰਦਾਨ ਕਰਨਾ ਸੀ। ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਕਲਾ ਕੌਸ਼ਲ ਨੂੰ ਵਧਾਉਣ, ਜਮਾਤ ਵਿੱਚ ਵਿਦਿਆਰਥੀਆਂ ਨੂੰ ਨਾਲ ਜੋੜਨ, ਤਕਨੀਕ ਦੀ ਵਰਤੋਂ ਤੇ ਪ੍ਰਭਾਵਸ਼ਾਲੀ ਅਧਿਆਪਕ ਬਣਨ ਲਈ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ। ਸੈਮੀਨਾਰ ਦਾ ਉਦਘਾਟਨ ਮਲੋਟ ਦੇ ਐੱਸਡੀਐੱਮ ਡਾ. ਸੰਜੀਵ ਕੁਮਾਰ ਵੱਲੋਂ ਕੀਤਾ ਗਿਆ। ਦੂਸਰੇ ਦਿਨ ਸੀਆਈਡੀ ਬਠਿੰਡਾ ਦੇ ਜ਼ੋਨਲ ਏਆਈਜੀ ਅਵਨੀਤ ਕੌਰ ਸਿੱਧੂ ਨੇ ਸੈਮੀਨਾਰ ਵਿੱਚ ਅਧਿਆਪਕਾਂ ਦੇ ਸਸ਼ਕਤੀਕਰਨ, ਆਪਸੀ ਸਹਿਯੋਗ, ਡਿਊਟੀ ਤਨਦੇਹੀ ਨਾਲ ਨਿਭਾਉਣ, ਬੱਚਿਆਂ ਪ੍ਰਤੀ ਜਵਾਬਦੇਹੀ ਅਤੇ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕੀਤਾ। ਆਖ਼ਰੀ ਦਿਨ ਦਸਮੇਸ਼ ਗਰਲਜ਼ ਕਾਲਜ ਬਾਦਲ ਦੇ ਪ੍ਰਿੰਸੀਪਲ ਡਾ. ਐੱਸਐੱਸ ਸੰਘਾ ਨੇ ਬਤੌਰ ਮੁੱਖ ਮਹਿਮਾਨ ਵੱਲੋਂ ਅਧਿਆਪਕਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਸਰਟੀਫਿਕੇਟ ਵੰਡੇ।

Advertisement

Advertisement
Advertisement