ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਟਲਾ ਬ੍ਰਾਂਚ ਨਹਿਰ ਬੰਦ ਹੋਣ ਕਾਰਨ ਚਾਰ ਜ਼ਿਲ੍ਹੇ ਪ੍ਰਭਾਵਿਤ

10:59 PM Jun 23, 2023 IST

ਜੋਗਿੰਦਰ ਸਿੰਘ ਮਾਨ

Advertisement

ਮਾਨਸਾ, 5 ਜੂਨ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਵਾਸਤੇ ਭਾਵੇਂ 1500 ਰੁਪਏ ਪ੍ਰਤੀ ਏਕੜ ਰਾਸ਼ੀ ਦੇਣ ਦਾ ਜ਼ੋਰਦਾਰ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਹੁਣ ਨਹਿਰੀ ਪਾਣੀ ਦੀ ਵੱਡੀ ਦਿੱਕਤ ਖੜ੍ਹੀ ਹੋ ਗਈ ਹੈ। ਇਸ ਖੇਤਰ ‘ਚੋਂ ਲੰਘਦੀ ਕੋਟੜਾ ਬ੍ਰਾਂਚ ਬੰਦ ਹੋਣ ਕਾਰਨ ਮਾਨਸਾ ਜ਼ਿਲ੍ਹੇ ਤੋਂ ਇਲਾਵਾ ਸੰਗਰੂਰ, ਬਰਨਾਲਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਵੱਡੀ ਪੱਧਰ ‘ਤੇ ਪਿੰਡ ਪ੍ਰਭਾਵਿਤ ਹੋ ਰਹੇ ਹਨ। ਇਸੇ ਤਰ੍ਹਾਂ ਭਾਖੜਾ ਨਹਿਰ ਵਿੱਚ ਪਾਣੀ ਦੀ ਘਾਟ ਨੇ ਮਾਨਸਾ ਜ਼ਿਲ੍ਹੇ ਦੇ ਚਾਰ ਦਰਜਨਾਂ ਤੋਂ ਵੱਧ ਪਿੰਡ ਪਿਆਸੇ ਹੋਣ ਲੱਗੇ ਹਨ। ਇਨ੍ਹਾਂ ਪਿੰਡਾਂ ਵਿੱਚ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ ਮਜਬੂਰਨ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਖੇਤਾਂ ਨੂੰ ਪਾਣੀ ਲਾਉਣਾ ਪਵੇਗਾ। ਦਿਲਚਸਪ ਗੱਲ ਹੈ ਕਿ ਜਲ ਸਰੋਤ ਵਿਭਾਗ ਪੰਜਾਬ ਵੱਲੋਂ ਕੋਟਲਾ ਬ੍ਰਾਂਚ ਨੂੰ 18 ਜੂਨ ਤੱਕ ਬੰਦ ਕੀਤਾ ਹੋਇਆ ਹੈ, ਜਿਸ ਕਾਰਨ 4 ਜ਼ਿਲ੍ਹਿਆਂ ਦੇ ਰਜਬਾਹੇ, ਸੂਏ, ਕੱਸੀਆਂ ਅਤੇ ਨਹਿਰਾਂ ਵਿੱਚ ਪਾਣੀ ਨਹੀਂ ਆਵੇਗਾ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਕਿਹਾ ਕਿ ਨਹਿਰਾਂ ਦੀ ਬੰਦੀ ਸਾਉਣੀ ਦੀਆਂ ਸਾਰੀਆਂ ਫ਼ਸਲਾਂ ਦੀ ਬਿਜਾਈ ਲਈ ਵੱਡੀ ਰੁਕਾਵਟ ਬਣੀ ਹੋਈ ਹੈ।

Advertisement

ਸਫ਼ਾਈ ਲਈ ਕੀਤੀ ਨਹਿਰਬੰਦੀ: ਅਧਿਕਾਰੀ

ਸਿੰਜਾਈ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਜਸਵੀਰ ਸਿੰਘ ਨੇ ਦੱਸਿਆ ਕਿ ਕੋਟਲਾ ਬਰਾਂਚ ਦੀ ਸਫਾਈ ਕਰਾਉਣ ਲਈ ਅਤੇ ਕਿਨਾਰਿਆਂ ਦੀ ਮਜ਼ਬੂਤੀ ਵਾਸਤੇ 18 ਜੂਨ ਤੱਕ ਬੰਦੀ ਕੀਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੀ ਬੰਦੀ ਹਰ ਸਾਲ ਝੋਨੇ ਦੀ ਲੁਆਈ ਤੋਂ ਪਹਿਲਾਂ ਕਰਵਾਈ ਜਾਂਦੀ ਹੈ ਤਾਂ ਜੋ ਸਾਉਣੀ ਦੀਆਂ ਫ਼ਸਲਾਂ ਨੂੰ ਪਾਣੀ ਦੀ ਕੋਈ ਘਾਟ ਨਾ ਪੈਦਾ ਹੋ ਸਕੇ।

Advertisement