ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਸ ਕਿੱਲੋ ਹੈਰੋਇਨ ਸਣੇ ਚਾਰ ਨਸ਼ਾ ਤਸਕਰ ਕਾਬੂ

07:16 AM Jul 03, 2024 IST
ਹੈਰੋਇਨ ਸਮੇਤ ਕਾਬੂ ਕੀਤੇ ਮੁਲਜ਼ਮ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਪੰਜਾਬੀ ਟ੍ਰਿਬਿਊਨ

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 2 ਜੁਲਾਈ
ਪੁਲੀਸ ਦੀ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਨੇ ਤਿੰਨ ਨਸ਼ਾ ਤਸਕਰਾਂ ਨੂੰ 5 ਕਿਲੋ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚੋਂ ਇੱਕੋ ਦਿਨ ਵਿੱਚ ਬਰਾਮਦ ਕੀਤੀ ਗਈ 5 ਕਿਲੋ ਹੈਰੋਇਨ ਦੀ ਇਹ ਦੂਜੀ ਖੇਪ ਹੈ। ਪਹਿਲਾਂ ਅੱਜ ਕਮਿਸ਼ਨਰੇਟ ਪੁਲੀਸ ਨੇ ਇੱਕ ਮੁਲਜ਼ਮ ਨੂੰ 5 ਕਿੱਲੋ ਹੈਰੋਇਨ ਸਣੇ ਕਾਬੂ ਕੀਤਾ ਸੀ, ਜਦਕਿ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਇੱਥੋਂ ਕੁੱਲ 27.2 ਕਿੱਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ। ਮੁਲਜ਼ਮਾਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਨੌਸ਼ਹਿਰਾ ਦੇ ਰਸਲ ਸਿੰਘ, ਅੰਮ੍ਰਿਤਸਰ ਦੇ ਵਣੀਏਕੇ ਦੇ ਜਸਕਰਨ ਸਿੰਘ ਅਤੇ ਪਿੰਡ ਸਹੁਰਾ ਦੇ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਸਕੂਟਰ ਵੀ ਜ਼ਬਤ ਕੀਤਾ ਗਿਆ ਹੈ। ਇਹ ਹੈਰੋਇਨ ਥਾਣਾ ਘਰਿੰਡਾ ਅਧੀਨ ਆਉਂਦੇ ਸਰਹੱਦੀ ਪਿੰਡ ਧਨੋਏ ਵਿਖੇ ਡਰੋਨ ਰਾਹੀਂ ਸੁੱਟੀ ਗਈ ਸੀ। ਪੁਲੀਸ ਨੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਬਾਗੜੀਆਂ ਮੋੜ ਵਿਖੇ ਨਾਕੇ ਦੌਰਾਨ ਤਿੰਨਾਂ ਮੁਲਜ਼ਮਾਂ ਨੂੰ 5 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 28 ਜੂਨ ਨੂੰ ਪੁਲੀਸ ਨੇ ਦੋ ਮਾਮਲਿਆਂ ਵਿੱਚ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿੱਲੋ ਹੈਰੋਇਨ ਨਾਲ ਅਤੇ 29 ਜੂਨ ਨੂੰ ਛੇ ਵਿਅਕਤੀਆਂ ਨੂੰ 8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲਾਂ ਸਣੇ ਕਾਬੂ ਕੀਤਾ ਸੀ।
ਇਸੇ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਿਸ ਦੀ ਸ਼ਨਾਖਤ ਖੇਮਕਰਨ ਵਾਸੀ ਲਖਵਿੰਦਰ ਸਿੰਘ ਉਰਫ਼ ਲੱਖਾ ਵਜੋਂ ਹੋਈ ਹੈ। ਇਹ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ (ਸੀਪੀ) ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਨੇ ਮੁਲਜ਼ਮ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ ਜਿਸ ’ਤੇ ਉਹ ਸਵਾਰ ਸੀ।

Advertisement

Advertisement
Advertisement