ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਪੁਲੀਸ ਦੇ ਇੰਸਪੈਕਟਰ ਸਣੇ ਚਾਰ ਮੁਲਾਜ਼ਮ ਮੁਅੱਤਲ

06:15 AM Jul 02, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਜੁਲਾਈ
ਚੰਡੀਗੜ੍ਹ ਪੁਲੀਸ ਨੇ ਇਕ ਇੰਸਪੈਕਟਰ, ਇੱਕ ਸਬ-ਇੰਸਪੈਕਟਰ ਸਣੇ ਚਾਰ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਡੀਐੱਸਪੀ ਰਾਮ ਗੋਪਾਲ ਨੇ ਦੱਸਿਆ ਕਿ ਮੁਅੱਤਲ ਕੀਤੇ ਗਏ ਜਾਣ ਵਾਲਿਆਂ ’ਚ ਇੰਸਪੈਕਟਰ ਰਣਜੀਤ ਸਿੰਘ, ਸਬ-ਇੰਸਪੈਕਟਰ ਕੇਡੀ ਸਿੰਘ, ਹੈੱਡ ਕਾਂਸਟੇਬਲ ਬਹਾਦੁਰ ਸਿੰਘ ਅਤੇ ਰਾਜਿੰਦਰ ਸਿੰਘ ਸ਼ਾਮਲ ਹਨ। ਜਾਣਕਾਰੀ ਅਨੁਸਾਰ ਇਨ੍ਹਾਂ ਪੁਲੀਸ ਅਧਿਕਾਰੀਆਂ ਨੇ ਸਾਲ 2022 ਵਿੱਚ ਥਾਣਾ ਸਾਈਬਰ ਕ੍ਰਾਈਮ ਵਿੱਚ ਦਰਜ ਕੇਸ ਵਿੱਚ ਸਬੂਤਾਂ ਨੂੰ ਛੁਪਾਉਣ ਦੀ ਕਥਿਤ ਤੌਰ ’ਤੇ ਕੋਸ਼ਿਸ਼ ਕੀਤੀ ਹੈ। ਇਸ ਤੋਂ ਇਲਾਵਾ ਇਕ ਮੁਲਜ਼ਮ ਨੂੰ ਨੋਟਿਸ ਜਾਰੀ ਕਰਨ ਉਪਰੰਤ ਉਸ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ਪੁਲੀਸ ਨੇ ਚਾਰਾਂ ਮੁਲਾਜ਼ਮਾਂ ਨੂੰ ਮੁਅੱਤਲ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਇਹ ਕੇਸ ਵਿੱਚ ਇਕ ਚੀਨੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisement

Advertisement
Advertisement