ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤੇਜ਼ ਰਫ਼ਤਾਰ ਕਾਰ ਦੀ ਟੱਕਰ ਵੱਜਣ ਕਾਰਨ ਚਾਰ ਜ਼ਖਮੀ

10:17 AM May 29, 2024 IST
featuredImage featuredImage
ਹਾਦਸੇ ਵਾਲੀ ਥਾਂ ’ਤੇ ਇਕੱਤਰ ਹੋਏ ਲੋਕ। - ਫੋਟੋ: ਸਰਬਜੀਤ ਸਿੰਘ

ਹਤਿੰਦਰ ਮਹਿਤਾ
ਜਲੰਧਰ, 28 ਮਈ
ਇੱਥੇ ਦੇਰ ਰਾਤ 66 ਫੁੱਟ ਰੋਡ ’ਤੇ ਇੱਕ ਤੇਜ਼ ਰਫਤਾਰ ਕ੍ਰੇਟਾ ਕਾਰ ਨੇ ਟੱਕਰ ਮਾਰ ਕੇ ਚਾਰ ਵਿਅਕਤੀਆਂ ਨੂੰ ਜ਼ਖਮੀ ਕਰ ਦਿੱਤਾ। ਜਲੰਧਰ ਹਾਈਟਸ ਨੇੜੇ ਵਾਪਰੇ ਇਸ ਹਾਦਸੇ ਵਿੱਚ ਇੱਕ ਸਾਈਕਲ, ਇੱਕ ਸਕੂਟਰ ਅਤੇ ਇੱਕ ਬਾਈਕ ਸਵਾਰ ਵਿਅਕਤੀ ਸ਼ਾਮਲ ਹਨ। ਚਸ਼ਮਦੀਦਾਂ ਅਨੁਸਾਰ ਕਰੇਟਾ ਕਾਰ ਲਗਭਗ 120 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਜਾ ਰਹੀ ਸੀ ਜਦੋਂ ਇਸ ਨੇ ਮੋਟਰਸਾਈਕਲ ਸਵਾਰ ਅਲੀਪੁਰ ਵਾਸੀ ਮਨੀਸ਼ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਇਹ ਵਾਹਨ ਐਕਟਿਵਾ ਸਕੂਟਰ ਅਤੇ ਸਾਈਕਲ ਨਾਲ ਟਕਰਾ ਗਿਆ, ਜਿਸ ਕਾਰਨ ਸਵਾਰੀਆਂ ਡਿੱਗ ਗਈਆਂ ਅਤੇ ਜ਼ਖਮੀ ਹੋ ਗਈਆਂ। ਰਾਹਗੀਰਾਂ ਨੇ ਤੁਰੰਤ ਜ਼ਖਮੀਆਂ ਨੂੰ ਨੇੜੇ ਦੇ ਨਿੱਜੀ ਹਸਪਤਾਲ ਪਹੁੰਚਾਇਆ ਜਦਕਿ ਤਿੰਨ ਪੀੜਤਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ, ਜਦਕਿ ਸਾਈਕਲ ਸਵਾਰ ਮਾਲਾ (40) ਦੀ ਹਾਲਤ ਗੰਭੀਰ ਹੈ। ਅੱਜ ਸਵੇਰੇ ਮਾਲਾ ਦੀ ਸਥਿਤੀ ਬਾਰੇ ਵਿਰੋਧੀ ਰਿਪੋਰਟਾਂ ਆਈਆਂ ਸਨ ਤੇ ਉਸ ਦੇ ਰਿਸ਼ਤੇਦਾਰਾਂ ਨੇ ਦਾਅਵਾ ਕੀਤਾ ਸੀ ਕਿ ਉਸ ਦੀ ਮੌਤ ਹੋ ਗਈ ਹੈ, ਪਰ ਥਾਣਾ ਸਦਰ ਦੇ ਐੱਸਐੱਚਓ ਜਗਦੀਪ ਸਿੰਘ ਨੇ ਪੁਸ਼ਟੀ ਕੀਤੀ ਕਿ ਉਸ ਦਾ ਇਲਾਜ ਚੱਲ ਰਿਹਾ ਹੈ ਅਤੇ ਉਸ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਹੋਰ ਪੀੜਤ ਅਤੇ ਰਾਹਗੀਰਾਂ ਨੇ ਦੋਸ਼ ਲਾਇਆ ਕਿ ਕਾਰ ਨੂੰ ਇੱਕ ਨਾਬਾਲਗ ਚਲਾ ਰਿਹਾ ਸੀ ਅਤੇ ਉਸ ਦੇ ਨਾਲ ਇੱਕ ਹੋਰ ਨਾਬਾਲਗ ਲੜਕਾ ਬੈਠਾ ਸੀ। ਹਾਦਸੇ ਤੋਂ ਬਾਅਦ ਦੋਵੇਂ ਲੜਕੇ ਮੌਕੇ ਤੋਂ ਫ਼ਰਾਰ ਹੋ ਗਏ।
ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਵਾਹਨ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਰ ਹੁਸ਼ਿਆਰਪੁਰ ਆਰਟੀਓ ਦੇ ਰਿਕਾਰਡ ਵਿੱਚ ਸੂਚੀਬੱਧ ਹੈ ਅਤੇ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕੀ ਇਸਨੂੰ ਕੋਈ ਨਾਬਾਲਗ ਚਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਪੁਲੀਸ ਦੀਆਂ ਟੀਮਾਂ ਮਾਮਲੇ ’ਤੇ ਕੰਮ ਕਰ ਰਹੀਆਂ ਹਨ ਅਤੇ ਜਾਂਚ ਜਾਰੀ ਹੈ।

Advertisement

Advertisement