ਚਾਰ ਕਿਲੋ ਭੁੱਕੀ ਸਮੇਤ ਕਾਬੂ
08:02 AM Feb 19, 2024 IST
ਪੱਤਰ ਪ੍ਰੇਰਕ
ਰਾਮਾਂ ਮੰਡੀ, 18 ਫਰਵਰੀ
ਰਾਮਾਂ ਥਾਣੇ ਦੇ ਮੁੱਖ ਅਫਸਰ ਇੰਸਪੈਕਟਰ ਮਨਜੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਨੇ ਇੱਕ ਵਿਅਕਤੀ ਨੂੰ ਚਾਰ ਕਿਲੋ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਏਐੱਸਆਈ ਗੁਰਮੇਜ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਜਦੋਂ ਗਸ਼ਤ ਦੌਰਾਨ ਤਲਵੰਡੀ ਸਾਬੋ ਰੋਡ ਤੋਂ ਰਾਮਾਂ ਮੰਡੀ ਵੱਲ ਆ ਰਹੀ ਸੀ ਤਾਂ ਰਸਤੇ ’ਚ ਇਕ ਵਿਅਕਤੀ ਪਲਾਸਟਿਕ ਦਾ ਗੱਟਾ ਲਈ ਬੈਠਾ ਸੀ। ਸ਼ੱਕ ਪੈਣ ’ਤੇ ਪੁਲੀਸ ਨੇ ਗੱਟੇ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 4 ਕਿਲੋ ਭੁੱਕੀ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਹਰਭਜਨ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement