ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਕਾਰਾਂ ਦੀ ਭਿਆਨਕ ਟੱਕਰ ਕਾਰਨ ਚਾਰ ਹਲਾਕ, ਅੱਠ ਜ਼ਖ਼ਮੀ

12:23 PM Oct 07, 2024 IST

ਸਰਬਜੀਤ ਸਿੰਘ ਭੰਗੂ
ਪਟਿਆਲਾ, 7 ਅਕਤੂਬਰ
ਸੋਮਵਾਰ ਵੱਡੇ ਤੜਕੇ ਪਟਿਆਲਾ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਚਾਰ ਜਣਿਆਂ ਦੀ ਮੌਤ ਹੋ ਗਈ ਤੇ 8 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਦੋ ਸਵਿਫਟ ਕਾਰਾਂ ਦੀ ਆਪਸੀ ਟੱਕਰ ਕਾਰਨ ਵਾਪਰਿਆ।
ਪੰਜਾਬ ਨੰਬਰ ਸਵਿਫਟ ਕਾਰ ਵਿੱਚ ਸਵਾਰ ਜਸਪਾਲ ਕੌਰ (55 ਸਾਲ) ਅਤੇ ਹਰਿੰਦਰ ਸਿੰਘ (38 ਸਾਲ) ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਬਲਕਾਰ ਸਿੰਘ ਪੁੱਤਰ ਪ੍ਰੇਮ ਸਿੰਘ, ਸੁਰਿੰਦਰ ਕੌਰ ਪੁੱਤਰੀ ਬਲਜੀਤ ਸਿੰਘ, ਹਰਭਜਨ ਸਿੰਘ ਪੁੱਤਰ ਬਲਜੀਤ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਇਕ ਹੋਰ ਹਰਿਆਣਾ ਨੰਬਰ ਸਵਿਫਟ ਕਾਰ ਵਿੱਚ ਸਵਾਰ ਪੂਨਮ ਅਤੇ ਪਵਨ ਕੁਮਾਰ ਦੀ ਵੀ ਮੌਕੇ 'ਤੇ ਹੀ ਮੌਤ ਹੋ ਗਈ। ਬਾਕੀ ਵਿਅਕਤੀਆਂ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

Advertisement

Advertisement