Four killed in blast at house: ਝੱਜਰ ਵਿੱਚ ਘਰ ’ਚ ਧਮਾਕੇ ਕਾਰਨ ਦੋ ਬੱਚਿਆਂ ਸਣੇ ਚਾਰ ਹਲਾਕ
12:24 AM Mar 23, 2025 IST
ਚੰਡੀਗੜ੍ਹ, 22 ਮਾਰਚ
ਹਰਿਆਣਾ ਦੇ ਝੱਜਰ ਜ਼ਿਲ੍ਹੇ ’ਚ ਅੱਜ ਸ਼ਾਮ ਇੱਕ ਘਰ ’ਚ ਧਮਾਕੇ ਕਾਰਨ ਦੋ ਬੱਚਿਆਂ ਤੇ ਇੱਕ ਔਰਤ ਸਣੇ ਜਣਿਆਂ ਦੀ ਮੌਤ ਹੋ ਗਈ। ਪੁਲੀਸ ਨੇ ਕਿਹਾ ਕਿ ਧਮਾਕੇ ਦੇ ਕਾਰਨਾਂ ਦਾ ਹਾਲੇ ਸਪੱਸ਼ਟ ਤੌਰ ’ਤੇ ਪਤਾ ਨਹੀਂ ਲੱਗਾ ਅਤੇ ਫੌਰੈਂਸਿਕ ਟੀਮ ਨੂੰ ਮੌਕੇ ’ਤੇ ਬੁਲਾਇਆ ਹੈ। ਹਾਲਕਿ ਪੁਲੀਸ ਨੇ ਇਹ ਧਮਾਕਾ ਏਅਰ ਕੰਡੀਸ਼ਨਰ ਦਾ ਕੰਪਰੈਸਰ ’ਚ ਹੋਣ ਦਾ ਖਦਸ਼ਾ ਜਤਾਇਆ ਹੈ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਬਹਾਦਰਗੜ੍ਹ ’ਚ ਇਹ ਘਟਨਾ ਸ਼ਾਮ ਨੂੰ ਲਗਪਗ 6.30 ਵਜੇ ਵਾਪਰੀ, ਜਿਸ ਕਾਰਨ ਮਕਾਨ ਨੂੰ ਅੱਗ ਲੱਗ ਗਈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਘਟਨਾ ਸਥਾਨ ’ਤੇ ਪਹੁੰਚੀ ਅਤੇ ਮੌਕੇ ਤੋਂ ਚਾਰ ਲਾਸ਼ਾਂ ਮਿਲੀਆਂ।
ਪੁਲੀਸ ਮੁਤਾਬਕ ਘਟਨਾ ’ਚ ਦੋ ਬੱਚਿਆਂ ਜਿਨ੍ਹਾਂ ਦੀ ਉਮਰ ਲਗਪਗ 10 ਸਾਲ ਹੈ, ਇੱਕ ਔਰਤ ਤੇ ਇੱਕ ਪੁਰਸ਼ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਘਟਨਾ ’ਚ ਹਰਪਾਲ ਸਿੰਘ ਨਾਮ ਦਾ ਵਿਅਕਤੀ ਜ਼ਖਮੀ ਹੋਇਆ ਜਿਸ ਨੂੰ ਇਲਾਜ ਲਈ ਰੋਹਤਕ ਦੇ ਪੰਡਿਤ ਭਗਵਤ ਦਿਆਲ ਸ਼ਰਮਾ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸ ’ਚ ਲਿਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਏਸੀ ਨੁਕਸਾਨੀ ਹੋਈ ਹਾਲਤ ’ਚ ਮਿਲਿਆ ਹੈ। ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ
Advertisement
Advertisement