ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੈਬਰ ਪਖਤੂਨਖਵਾ ਸੂਬੇ 'ਚ ਫੌਜ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲੇ 'ਚ ਚਾਰ ਹਲਾਕ

07:52 PM Oct 17, 2023 IST

ਪੇਸ਼ਾਵਰ, 17 ਅਕਤੂਬਰ
ਫੌਜ ਦੇ ਮੀਡੀਆ ਵਿੰਗ, ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈਐਸਪੀਆਰ) ਨੇ ਇੱਕ ਬਿਆਨ ਵਿੱਚ ਕਿਹਾ ਕਿ ਸੋਮਵਾਰ ਨੂੰ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਉੱਤਰੀ ਅਤੇ ਦੱਖਣੀ ਵਜ਼ੀਰਿਸਤਾਨ ਜ਼ਿਲ੍ਹਿਆਂ ਵਿੱਚ ਅਤਿਵਾਦੀਆਂ ਨਾਲ ਮੁਕਾਬਲਾ ਹੋਇਆ, ਜਿਸ ਦੌਰਾਨ ਦੋ ਸੈਨਿਕ ਮਾਰੇ ਗਏ। ਪਹਿਲਾ ਮੁਕਾਬਲਾ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਅਸਮਾਨ ਮੁੰਜ਼ਾ ਇਲਾਕੇ 'ਚ ਹੋਇਆ, ਜਿੱਥੇ ਸੈਨਿਕਾਂ ਨੇ ਅਤਿਵਾਦੀਆਂ ਨੂੰ ਘੇਰ ਲਿਆ, ਉਨ੍ਹਾਂ 'ਚੋਂ ਇਕ ਨੂੰ ਮਾਰ ਦਿੱਤਾ ਅਤੇ ਦੂਜਾ ਜ਼ਖਮੀ ਹੋ ਗਿਆ। ਹਾਲਾਂਕਿ ਬਿਆਨ 'ਚ ਕਿਹਾ ਗਿਆ ਹੈ ਕਿ ਗੋਲੀਬਾਰੀ ਦੌਰਾਨ ਇਕ ਫੌਜੀ ਵੀ ਮਾਰਿਆ ਗਿਆ। ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਮੀਰਾਂ ਸ਼ਾਹ ਇਲਾਕੇ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਹੋਈ ਗੋਲੀਬਾਰੀ 'ਚ ਇਕ ਫੌਜੀ ਅਤੇ ਇਕ ਅਤਿਵਾਦੀ ਮਾਰਿਆ ਗਿਆ। -ਪੀਟੀਆਈ

Advertisement

Advertisement