ਚਾਰ ਕਿਲੋ ਅਫੀਮ ਸਮੇਤ ਕਾਬੂ
06:33 AM Nov 18, 2023 IST
ਖੇਤਰੀ ਪ੍ਰਤੀਨਿਧ
ਪਟਿਆਲਾ, 17 ਨਵੰਬਰ
ਸਿਵਲ ਲਾਈਨ ਪਟਿਆਲਾ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਚਾਰ ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੁਲੀਸ ਲਾਈਨ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਐਸਪੀ ਸਿਟੀ ਸਰਫਰਾਜ ਆਲਮ ਨੇ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਆਈਟੀਆਈ ਚੌਕ ਵਿੱਚ ਨਾਕੇ ਦੌਰਾਨ ਇੱਕ ਕਾਰ ਸਵਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਕਾਰ ਵਿੱਚੋਂ ਚਾਰ ਕਿਲੋ ਅਫੀਮ ਬਰਾਮਦ ਹੋਈ। ਕਾਬੂ ਕੀਤੇ ਗਏ ਕਾਰ ਸਵਾਰ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਕਾਲਾ ਵਾਸੀ ਪਿੰਡ ਚੌਣ ਥਾਣਾ ਸਮਾਣਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।
Advertisement
Advertisement