ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਜਰਾਤ ਵਿੱਚ ਮਕਾਨ ਨੂੰ ਅੱਗ ਲੱਗਣ ਕਾਰਨ ਪਰਿਵਾਰ ਦੇ ਚਾਰ ਜੀਆਂ ਦੀ ਮੌਤ

07:54 AM Apr 01, 2024 IST

ਦੇਵਭੂਮੀ ਦਵਾਰਕਾ, 31 ਮਾਰਚ
ਗੁਜਰਾਤ ਦੇ ਦੇਵਭੂਮੀ ਦਵਾਰਕਾ ਜ਼ਿਲ੍ਹੇ ਵਿੱਚ ਮਕਾਨ ਨੂੰ ਅੱਗ ਲੱਗਣ ਕਾਰਨ ਛੋਟੇ ਬੱਚੇ ਸਣੇ ਪਰਿਵਾਰ ਦੇ ਚਾਰ ਜੀਆਂ ਦੀ ਸਾਹ ਘੁਟਣ ਕਾਰਨ ਮੌਤ ਹੋ ਗਈ। ਪੁਲੀਸ ਇੰਸਪੈਕਟਰ ਟੀਸੀ ਪਟੇਲ ਨੇ ਦੱਸਿਆ ਕਿ ਦਵਾਰਕਾ ਸ਼ਹਿਰ ਵਿੱਚ ਅਦਿੱਤਿਆ ਰੋਡ ’ਤੇ ਸਥਿਤ ਮਕਾਨ ਦੀ ਪਹਿਲੀ ਮੰਜ਼ਿਲ ’ਤੇ ਤੜਕੇ ਕਰੀਬ ਸਾਢੇ ਤਿੰਨ ਵਜੇ ਅੱਗ ਲੱਗ ਗਈ। ਉਸ ਸਮੇਂ ਪਰਿਵਾਰ ਦੇ ਪੰਜ ਜੀਅ ਸੌਂ ਰਹੇ ਸਨ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਘਰ ਦੀ ਬਿਜਲੀ ਬੰਦ ਹੋ ਗਈ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੂੰ ਘਰ ਦੇ ਦਰਵਾਜ਼ੇ ਨਾ ਲੱਭਣ ਕਾਰਨ ਉਹ ਬਾਹਰ ਨਾ ਨਿਕਲ ਸਕੇ। ਫਾਇਰ ਬ੍ਰਿਗੇਡ ਦੇ ਕਾਮੇ ਜਦੋਂ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਮਕਾਨ ਦੀ ਪਹਿਲੀ ਮੰਜ਼ਿਲ ’ਤੇ ਇੱਕ ਵਿਅਕਤੀ, ਉਸ ਦੀ ਪਤਨੀ, ਉਸ ਦੀ ਅੱਠ ਮਹੀਨਿਆਂ ਦੀ ਧੀ ਅਤੇ ਉਸ ਦੀ ਮਾਂ ਬੇਹੋਸ਼ ਪਈ ਸੀ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ। ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਸ੍ਰੀ ਪਟੇਲ ਨੇ ਦੱਸਿਆ ਕਿ ਵਿਅਕਤੀ ਦੀ ਦਾਦੀ ਜੋ ਮਕਾਨ ਦੇ ਹੇਠਲੇ ਹਿੱਸਾ ਵਿੱਚ ਸੌਂ ਰਹੀ ਸੀ, ਉਸ ਦਾ ਬਚਾਅ ਹੋ ਗਿਆ। ਉਨ੍ਹਾਂ ਕਿਹਾ ਕਿ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਏਅਰ ਕੰਡੀਸ਼ਨਰ ਦੇ ਜ਼ਿਆਦਾ ਗਰਮ ਹੋਣ ਕਾਰਨ ਉਸ ਵਿੱਚ ਧਮਾਕਾ ਹੋ ਗਿਆ। ਇਸ ਕਾਰਨ ਅੱਗ ਲੱਗ ਗਈ। -ਪੀਟੀਆਈ

Advertisement

Advertisement