ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਵਾਰੀਆਂ ਨੂੰ ਲੁੱਟਣ ਵਾਲੇ ਆਟੋ ਰਿਕਸ਼ਾ ਗਰੋਹ ਦੇ ਚਾਰ ਮੈਂਬਰ ਗ੍ਰਿਫ਼ਤਾਰ

08:14 AM Apr 17, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਅਪਰੈਲ
ਥਾਣਾ ਡਿਵੀਜ਼ਨ ਨੰਬਰ-6 ਦੀ ਪੁਲੀਸ ਨੇ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਉਨ੍ਹਾਂ ਦੇ ਇੱਕ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ।‌ ਇਸ ਸਬੰਧੀ ਥਾਣੇਦਾਰ ਹਰਚਰਨ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਨੇੜੇ ਸ਼ੇਰਪੁਰ ਚੌਕ ਵਿਖੇ ਮੌਜੂਦ ਸੀ ਤਾਂ ਪੁਲੀਸ ਨੂੰ ਸੂਚਨਾ ਮਿਲੀ ਕਿ ਜਸਵਿੰਦਰ ਸਿੰਘ ਉਰਫ਼ ਜੱਸੀ, ਲਖਵਿੰਦਰ ਸਿੰਘ ਉਰਫ਼ ਲੱਕੀ, ਸੁਖਵਿੰਦਰ ਸਿੰਘ ਉਰਫ਼ ਕਾਲਾ, ਵਿਜੈ ਕੁਮਾਰ ਉਰਫ਼ ਟਿੰਕੂ ਅਤੇ ਪਲਵਿੰਦਰ ਸਿੰਘ ਉਰਫ਼ ਤੇਜੂ ਆਪਸ ਵਿੱਚ ਇੱਕਠੇ ਰਲਕੇ ਆਪਣੇ ਆਟੋ ਰਿਕਸ਼ਾ ਵਿੱਚ ਸਵਾਰੀਆਂ ਨੂੰ ਮਾਰੂ ਹਥਿਆਰ ਦਿਖਾ ਕੇ ਲੁੱਟ ਖੋਹ ਕਰਦੇ ਹਨ। ਪੁਲੀਸ ਪਾਰਟੀ ਨੇ ਛਾਪੇਮਾਰੀ ਕਰਕੇ ਇੱਕ ਬੇਅਬਾਦ ਪਲਾਟ ਨੇੜੇ ਗਿਆਸਪੁਰਾ ਚੌਕ ਤੋਂ ਜਸਵਿੰਦਰ ਸਿੰਘ ਉਰਫ਼ ਜੱਸੀ, ਲਖਵਿੰਦਰ ਸਿੰਘ ਉਰਫ਼ ਲੱਕੀ ਵਾਸੀਆਨ ਲੇਬਰ ਕਲੋਨੀ, ਸੁਖਵਿੰਦਰ ਸਿੰਘ ਉਰਫ਼ ਕਾਲਾ ਵਾਸੀ ਗਿਆਨ ਚੰਦ ਨਗਰ ਅਤੇ ਵਿਜੈ ਕੁਮਾਰ ਉਰਫ਼ ਟਿੰਕੂ ਵਾਸੀ ਪ੍ਰੀਤ ਨਗਰ ਸ਼ਿਮਲਾਪੁਰੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਆਟੋ ਰਿਕਸ਼ਾ ਤੋਂ ਇਲਾਵਾ ਦਾਤ ਲੋਹਾ ਅਤੇ ਰਾਡਾਂ ਬਰਾਮਦ ਕੀਤੀਆਂ ਹਨ। ਉਨ੍ਹਾਂ ਦੇ ਸਾਥੀ ਪਲਵਿੰਦਰ ਸਿੰਘ ਉਰਫ਼ ਤੇਜੂ ਵਾਸੀ ਗਿਆਨ ਚੰਦ ਨਗਰ ਦੀ ਭਾਲ ਕੀਤੀ ਜਾ ਰਹੀ ਹੈ।

Advertisement

ਚੋਰੀ ਦੇ ਮੋਬਾਈਲਾਂ ਸਣੇ ਦੋ ਕਾਬੂ

ਲੁਧਿਆਣਾ: ਥਾਣਾ ਦਰੇਸੀ ਦੀ ਪੁਲੀਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਸੁੰਦਰ ਨਗਰ ਗੰਦਾ ਨਾਲਾ ਪੁਲੀ ’ਤੇ ਮੌਜੂਦ ਸੀ ਤਾਂ ਪਤਾ ਲੱਗਾ ਕਿ ਕਰਨ ਵਾਸੀ ਕੈਲਾਸ਼ ਨਗਰ ਅਤੇ ਰਿਤੇਸ਼ ਵਾਸੀ ਸੁਭਾਸ਼ ਨਗਰ ਲੁੱਟਾਂ ਖੋਹਾਂ ਕਰਨ ਦੇ ਆਦੀ ਹਨ। ਪੁਲੀਸ ਪਾਰਟੀ ਨੇ ਦੌਰਾਨੇ ਚੈਕਿੰਗ ਉਨ੍ਹਾਂ ਨੂੰ ਮੋਟਰਸਾਈਕਲ ’ਤੇ ਆਉਂਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ 4 ਮੋਬਾਈਲ ਬਰਾਮਦ ਕੀਤੇ ਹਨ।

Advertisement
Advertisement