ਦੇਹ ਵਪਾਰ ਦਾ ਧੰਦਾ ਕਰਨ ਵਾਲੇ ਗਰੋਹ ਦੇ ਚਾਰ ਮੈਂਬਰ ਕਾਬੂ
08:18 AM Nov 22, 2024 IST
ਫਗਵਾੜਾ (ਪੱਤਰ ਪ੍ਰੇਰਕ): ਦੇਹ ਵਪਾਰ ਦਾ ਧੰਦਾ ਕਰਨ ਵਾਲੇ ਗਰੋਹ ਦੇ ਚਾਰ ਮੈਂਬਰਾ ਨੂੰ ਸਦਰ ਪੁਲੀਸ ਨੇ ਕਾਬੂ ਕਰਕੇ ਇਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਐੱਸਪੀ ਰੁਪਿੰਦਰ ਕੌਰ ਭੱਟੀ ਤੇ ਡੀਐੱਸਪੀ ਭਾਰਤ ਭੂਸ਼ਣ ਨੇ ਦੱਸਿਆ ਕਿ ਐੱਸਐੱਚਓ ਸਦਰ ਬਲਵਿੰਦਰ ਸਿੰਘ ਭੁੱਲਰ ਦੀ ਅਗਵਾਈ ’ਚ ਪੁਲੀਸ ਨੇ ਦੇਹ ਵਪਾਰ ਦਾ ਧੰਦਾ ਕਰਨ ਵਾਲੀਆਂ ਤਿੰਨ ਲੜਕੀਆਂ ਤੇ ਇੱਕ ਲੜਕੇ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਲੜਕੇ ਦੀ ਪਛਾਣ ਸੁਖਵਿੰਦਰ ਕੁਮਾਰ ਵਾਸੀ ਗੋਜੋ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਪਿੰਡ ਚੱਕਹਕੀਮ ਵਿਖੇ ਇੱਕ ਕੋਠੀ ਕਿਰਾਏ ’ਤੇ ਲੈ ਕੇ ਲੜਕੀਆਂ ਨੂੰ ਬੁਲਾ ਕੇ ਉੱਥੇ ਦੇਹ ਵਪਾਰ ਦਾ ਧੰਦਾ ਕਰਵਾਉਂਦਾ ਹੈ, ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਉਕਤ ਵਿਅਕਤੀ ਤੇ ਤਿੰਨ ਲੜਕੀਆਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਇੱਕ ਮੋਟਰਸਾਈਕਲ ਤੇ 2600 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।
Advertisement
Advertisement