For the best experience, open
https://m.punjabitribuneonline.com
on your mobile browser.
Advertisement

ਘਰ ’ਚ ਅੱਗ ਲੱਗਣ ਕਾਰਨ ਪਰਿਵਾਰ ਦੇ ਚਾਰ ਜੀਆਂ ਦੀ ਮੌਤ

08:53 AM Jun 26, 2024 IST
ਘਰ ’ਚ ਅੱਗ ਲੱਗਣ ਕਾਰਨ ਪਰਿਵਾਰ ਦੇ ਚਾਰ ਜੀਆਂ ਦੀ ਮੌਤ
ਨਵੀਂ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਅੱਗ ਨੂੰ ਬੁਝਾਉਂਦੇ ਹੋਏ ਅੱਗ ਬੁਝਾਊ ਅਮਲੇ ਦੇ ਕਰਮਚਾਰੀ। -ਫੋਟੋ: ਮੁਕੇਸ਼ ਅਗਰਵਾਲ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 25 ਜੂਨ
ਦਿੱਲੀ ਫਾਇਰ ਸਰਵਿਸਿਜ਼ ਦੇ ਇੱਕ ਅਧਿਕਾਰੀ ਨੇ ਅੱਜ ਦੱਸਿਆ ਕਿ ਬਾਹਰੀ ਦਿੱਲੀ ਦੇ ਪ੍ਰੇਮ ਨਗਰ ਖੇਤਰ ਵਿੱਚ ਇੱਕ ਘਰ ’ਚ ਅੱਗ ਲੱਗ ਗਈ। ਇਸ ਘਟਨਾ ਵਿੱਚ ਦਮ ਘੁੱਟਣ ਕਾਰਨ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਹੀਰਾ ਸਿੰਘ ਕੱਕੜ (48), ਉਸ ਦੀ ਪਤਨੀ ਨੀਤੂ (40) ਅਤੇ ਉਨ੍ਹਾਂ ਦੇ ਪੁੱਤਰ ਰੌਬਿਨ (22) ਅਤੇ ਲਕਸ਼ੈ (21) ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਕੱਕੜ ਪੇਸ਼ੇ ਤੋਂ ਫੋਟੋਗ੍ਰਾਫਰ ਸੀ।
ਅਧਿਕਾਰੀ ਮੁਤਾਬਕ ਅੱਗ ਇਨਵਰਟਰ ’ਚੋਂ ਹੋਏ ਸ਼ਾਰਟ ਸਰਕਟ ਕਾਰਨ ਲੱਗੀ, ਜਿਸ ਨੇ ਇਮਾਰਤ ਦੀ ਪਹਿਲੀ ਮੰਜ਼ਿਲ ’ਤੇ ਪਏ ਸੋਫੇ ਨੂੰ ਆਪਣੇ ਲਪੇਟ ’ਚ ਲੈ ਲਿਆ। ਧੂੰਏਂ ’ਚ ਸਾਹ ਨਾ ਲੈਣ ਸਕਣ ਕਾਰਨ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਸਵੇਰੇ 3.30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਦੋ ਫਾਇਰ ਟੈਂਡਰ ਮੌਕੇ ’ਤੇ ਭੇਜੇ ਗਏ। ਅਧਿਕਾਰੀ ਨੇ ਦੱਸਿਆ ਕਿ ਉਕਤ ਲੋਕਾਂ ਨੂੰ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਬਾਹਰ ਕੱਢ ਕੇ ਰਾਓ ਤੁਲਾਰਾਮ ਮੈਮੋਰੀਅਲ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

Advertisement

ਸਫਦਰਜੰਗ ਹਸਪਤਾਲ ਵਿੱਚ ਅੱਗ ਲੱਗੀ

ਦਿੱਲੀ ਦੇ ਸਫਦਰਜੰਗ ਹਸਪਤਾਲ ਦੇ ਪੁਰਾਣੇ ਐਮਰਜੈਂਸੀ ਕਮਰੇ ਵਿੱਚ ਅੱਜ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਨੇ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਤੋਂ ਬਾਅਦ ਪੂਰੀ ਇਮਾਰਤ ਦੇ ਸ਼ੀਸ਼ੇ ਤੋੜ ਕੇ ਇੱਥੇ ਮੌਜੂਦ ਕਰੀਬ 70 ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇੱਥੇ ਕੁੱਤਿਆਂ ਵੱਲੋਂ ਕੱਟੇ ਗਏ ਮਰੀਜ਼ਾਂ ਨੂੰ ਟੀਕੇ ਲਗਾਏ ਜਾਂਦੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਐਮਰਜੈਂਸੀ ਕਮਰੇ ਵਿੱਚ ਅੱਜ ਭਿਆਨਕ ਅੱਗ ਲੱਗ ਗਈ ਤੇ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ ’ਤੇ ਪਹੁੰਚੀਆਂ।

Advertisement

Advertisement
Author Image

sukhwinder singh

View all posts

Advertisement