ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਾਦਸੇ ਵਿੱਚ ਪਰਿਵਾਰ ਦੇ ਚਾਰ ਜੀਅ ਹਲਾਕ, ਔਰਤ ਗੰਭੀਰ ਜ਼ਖ਼ਮੀ

07:19 AM Jun 30, 2024 IST
ਸੜਕ ਹਾਦਸੇ ’ਚ ਨੁਕਸਾਨੀ ਇਨੋਵਾ ਕਾਰ।

ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 29 ਜੂਨ
ਟਾਂਡਾ-ਹੁਸ਼ਿਆਰਪੁਰ ਮਾਰਗ ’ਤੇ ਪਿੰਡ ਢੱਟਾਂ ਦੇ ਮੋੜ ’ਤੇ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜੰਮੂ ਕਸ਼ਮੀਰ ਨਾਲ ਸਬੰਧਤ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 7 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਪੀਜੀਆਈ ਚੰਡੀਗੜ੍ਹ ਨੂੰ ਜਾ ਰਹੇ ਪਰਿਵਾਰ ਦੀ ਇਨੋਵਾ ਕਾਰ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਤੇ ਕਾਰ ਸੜਕ ਕਿਨਾਰੇ ਟੋਏ ਵਿੱਚ ਜਾ ਡਿੱਗੀ। ਹਾਦਸੇ ਵਿੱਚ ਇਨੋਵਾ ਕਾਰ ਦੇ ਪਰਖਚੇ ਉੱਡ ਗਏ। ਹਾਦਸੇ ਵਿਚ ਇਨੋਵਾ ਸਵਾਰ ਫਾਰੂਕ ਅਹਿਮਦ ਪੁੱਤਰ ਫ਼ਿਰੋਜ਼ਦੀਨ, ਉਸ ਦੇ ਭਰਾ ਆਰਿਫ਼ ਅਹਿਮਦ, ਭੈਣ ਮੈਵਿਸ਼ ਅਤੇ 4 ਵਰ੍ਹਿਆਂ ਦੇ ਪੁੱਤਰ ਅਰਸ਼ ਲਾਨ ਦੀ ਮੌਤ ਹੋ ਗਈ ਜਦਕਿ ਫਾਰੂਕ ਦੀ ਪਤਨੀ ਸਾਰੀਸ਼ ਨਸਰੀਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਜਿਸ ਨੂੰ ਸੜਕ ਸੁਰੱਖਿਆ ਫੋਰਸ ਅਤੇ ਸਰਬੱਤ ਦਾ ਭਲਾ ਸੁਸਾਇਟੀ ਦੇ ਸੇਵਾਦਾਰ ਜਥੇਦਾਰ ਦਵਿੰਦਰ ਸਿੰਘ ਮੂਨਕ ਨੇ ਟਾਂਡਾ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਇੱਥੋਂ ਮੁੱਢਲੀ ਮੈਡੀਕਲ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਸਰਕਾਰੀ ਹਸਪਤਾਲ ਅੰਮ੍ਰਿਤਸਰ ਰੈੱਫਰ ਕਰ ਦਿੱਤਾ ਗਿਆ। ਮਹਿਲਾ ਦੀ ਹਾਲਤ ਵੀ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ। ਅੱਡਾ ਸਰ੍ਹਾਂ ਪੁਲੀਸ ਚੌਕੀ ਇੰਚਾਰਜ ਥਾਣੇਦਾਰ ਰਾਜੇਸ਼ ਕੁਮਾਰ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋਏ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਹਾਦਸੇ ਦਾ ਸ਼ਿਕਾਰ ਹੋਇਆ ਪਰਿਵਾਰ ਆਰਿਫ਼ ਦੀ ਮੈਡੀਕਲ ਜਾਂਚ ਲਈ ਪੀਜੀਆਈ ਜਾ ਰਿਹਾ ਸੀ ਅਤੇ ਉਹ ਤੜਕੇ ਕਰੀਬ 3 ਵਜੇ ਘਰੋਂ ਨਿਕਲੇ ਸਨ।

Advertisement

Advertisement
Advertisement