For the best experience, open
https://m.punjabitribuneonline.com
on your mobile browser.
Advertisement

ਚੋਰ ਗਰੋਹ ਦੇ ਚਾਰ ਮੈਂਬਰ ਦਰਜਨ ਮੋਟਰਸਾਈਕਲਾਂ ਸਮੇਤ ਕਾਬੂ

09:55 AM Apr 13, 2024 IST
ਚੋਰ ਗਰੋਹ ਦੇ ਚਾਰ ਮੈਂਬਰ ਦਰਜਨ ਮੋਟਰਸਾਈਕਲਾਂ ਸਮੇਤ ਕਾਬੂ
ਫੜੇ ਗਏ ਮੁਲਜ਼ਮਾਂ ਨਾਲ ਸੀਆਈਏ ਮਾਹੋਰਾਣਾ ਦੀ ਪੁਲੀਸ ਪਾਰਟੀ।
Advertisement

ਰਾਜਿੰਦਰ ਜੈਦਕਾ
ਅਮਰਗੜ੍ਹ, 12 ਅਪਰੈਲ
ਸੀਆਈਏ ਸਟਾਫ਼ ਮਾਹੋਰਾਣਾ ਦੀ ਟੀਮ ਨੇ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਦਰਜਨ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ। ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਪੁਲੀਸ ਪਾਰਟੀ ਸਮੇਟ ਗੁਪਤ ਸੂਚਨਾ ਦੇ ਆਧਾਰ ’ਤੇ ਅਸਲਮ ਮੁਹੰਮਦ ਉਰਫ ਆਸ਼ੂ ਬਾਗੜੀਆਂ, ਗਗਨਦੀਪ ਸਿੰਘ, ਕਮਲ ਕੁਮਾਰ ਉਰਫ ਨੰਦੂ ਤੇ ਅਜੇ ਸਿੰਘ ਉਰਫ਼ ਸਾਲੂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਤੋਂ ਚੋਰੀ ਦੇ 12 ਮੋਟਰਸਾਈਕਲ ਬਰਾਮਦ ਕੀਤੇ ਹਨ। ਇੱਕ ਹੋਰ ਨਾਮਜ਼ਦ ਵਿਆਕਤੀ ਸੁਖਦੇਵ ਸਿੰਘ ਪੁੱਤਰ ਵਧਾਵਾ ਰਾਮ ਲਾਂਗੜੀਆਂ ਦੀ ਗ੍ਰਿਫਤਾਰੀ ਬਾਕੀ ਹੈ।

Advertisement

Advertisement
Author Image

joginder kumar

View all posts

Advertisement
Advertisement
×