For the best experience, open
https://m.punjabitribuneonline.com
on your mobile browser.
Advertisement

ਫ਼ਿਰੌਤੀਆਂ ਮੰਗਣ ਵਾਲੇ ਗਰੋਹ ਦੇ ਚਾਰ ਮੈਂਬਰ ਕਾਬੂ

04:22 PM Nov 24, 2024 IST
ਫ਼ਿਰੌਤੀਆਂ ਮੰਗਣ ਵਾਲੇ ਗਰੋਹ ਦੇ ਚਾਰ ਮੈਂਬਰ ਕਾਬੂ
Advertisement

ਸਿਮਰਤ ਪਾਲ ਸਿੰਘ ਬੇਦੀ
ਜੰਡਿਆਲਾ ਗੁਰੂ , 24 ਨਵੰਬਰ
ਸਥਾਨਕ ਥਾਣੇ ਦੀ ਪੁਲੀਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਵਿਦੇਸ਼ ਵਿੱਚ ਬੈਠ ਕੇ ਫਿਰੌਤੀਆਂ ਮੰਗਣ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰ ਲਿਆ ਅਤੇ ਸਥਾਨਕ ਟਰਾਂਸਪੋਰਟਰ ਵਪਾਰੀ ਦੇ 8 ਲੱਖ ਰੁਪਏ ਲੈ ਕੇ ਫਰਾਰ ਹੋਇਆ ਨੌਕਰ ਵੀ ਨਗਦੀ ਸਮੇਤ ਕਾਬੂ ਕਰ ਲਿਆ। ਐਸਐਚਓ ਇੰਸਪੈਕਟਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਜੰਡਿਆਲਾ ਗੁਰੂ ਸ਼ਹਿਰ ਵਿੱਚ ਸਥਾਨਕ ਵਪਾਰੀਆਂ, ਸੁਨਿਆਰਿਆਂ ਅਤੇ ਹੋਰ ਕਾਰੋਬਾਰੀਆਂ ਕੋਲੋਂ ਵਿਦੇਸ਼ ਵਿੱਚ ਬੈਠੇ ਫ਼ਿਰੌਤੀਆਂ ਮੰਗਣ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਤਕਨੀਕੀ ਜਾਂਚ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਸ਼ਹਿਰ ਦੇ ਭਾਂਡਿਆਂ ਦੇ ਦੁਕਾਨਦਾਰ ਹੀਰਾ ਲਾਲ ਨੇ ਪੁਲੀਸ ਨੂੰ ਸੂਚਿਤ ਕੀਤਾ ਸੀ ਕਿ ਉਸ ਨੂੰ ਅਣਜਾਣ ਨੰਬਰ ਤੋਂ ਧਮਕੀ ਮਿਲੀ ਸੀ ਕਿ ਉਸ ਨੂੰ ਫਿਰੌਤੀ ਦਿੱਤੀ ਜਾਵੇ। ਧਮਕੀ ਦੇਣ ਵਾਲੇ ਨੇ ਆਪਣਾ ਨਾਮ ਹੈਪੀ ਜੱਟ ਦੱਸਿਆ ਸੀ। ਪੁਲੀਸ ਵੱਲੋਂ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ, ਨਵਜੋਤ ਸਿੰਘ ਤੇ ਨਵਜੋਤ ਸਿੰਘ ਤਿੰਨੇ ਵਾਸੀ ਜੰਡਿਆਲਾ ਗੁਰੂ ਅਤੇ ਰਾਜਬੀਰ ਸਿੰਘ ਖਿਲਚਿਆਂ ਵਜੋਂ ਹੋਈ ਹੈ। ਐਸਐਚਓ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਦਾ ਰਿਮਾਂਡ ਲੈ ਕੇ ਹੋਰ ਪੁੱਛ ਗਿੱਛ ਕੀਤੀ ਜਾਵੇਗੀ।
ਐਸਐਚਓ ਨੇ ਦੱਸਿਆ ਜੀਟੀ ਰੋਡ ’ਤੇ ਟਰਾਂਸਪੋਰਟ ਦਾ ਕੰਮ ਕਰਨ ਵਾਲੇ ਵਪਾਰੀ ਦੀ ਸ਼ਿਕਾਇਤ ’ਤੇ ਉਸ ਦੇ ਨੌਕਰ ਨੂੰ ਵੀ ਕਾਬੂ ਕੀਤਾ ਹੈ ਜੋ ਵਪਾਰੀ ਵੱਲੋਂ ਬੈਂਕ ਵਿੱਚ ਜਮ੍ਹਾਂ ਕਰਾਉਣ ਲਈ ਦਿੱਤੇ 8.50 ਲੱਖ ਰੁਪਏ ਲੈ ਕੇ ਫਰਾਰ ਹੋ ਗਿਆ ਸੀ। ਇਸ ਵਪਾਰੀ ਨੇ ਇਸ ਨੌਕਰ ਨੂੰ 8.50 ਲੱਖ ਅਤੇ ਚੈੱਕ ਬੈਂਕ ਵਿੱਚ ਜਮ੍ਹਾਂ ਕਰਵਾਉਣ ਲਈ ਭੇਜੇ ਸਨ। ਨੌਕਰ ਨੇ ਬੈਂਕ ਵਿੱਚ ਚੈੱਕ ਤਾਂ ਜਮ੍ਹਾਂ ਕਰਵਾ ਦਿੱਤੇ ਪ੍ਰੰਤੂ ਰੁਪਏ ਜਮ੍ਹਾਂ ਨਹੀਂ ਕਰਵਾਏ ਤੇ ਭੱਜ ਗਿਆ। ਪੁਲੀਸ ਨੇ ਲੋਕੇਸ਼ਨ ਤੇ ਹੋਰ ਤਕਨੀਕੀ ਜਾਣਕਾਰੀ ਦੇ ਆਧਾਰ ’ਤੇ ਨੌਕਰ ਨੂੰ ਕਾਬੂ ਕਰ ਲਿਆ ਤੇ ਉਸ ਕੋਲੋਂ 1. 80 ਲੱਖ ਰੁਪਏ ਬਰਾਮਦ ਕਰ ਲਏ ਗਏ ਹਨ ਅਤੇ ਬਾਕੀ ਪੈਸੇ ਬਰਾਮਦ ਕਰਾਉਣ ਲਈ ਛਾਣਬੀਣ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

sukhitribune

View all posts

Advertisement