ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਨਾਮ ਨੇੜੇ ਟਰੱਕ ਦੀ ਲਪੇਟ ’ਚ ਆਉਣ ਕਾਰਨ ਚਾਰ ਮਨਰੇਗਾ ਮਜ਼ਦੂਰ ਹਲਾਕ

06:42 AM Sep 17, 2024 IST
ਘਟਨਾ ਸਥਾਨ ’ਤੇ ਜੁੜੇ ਮਨਰੇਗਾ ਮਜ਼ਦੂਰ ਤੇ ਹੋਰ ਲੋਕ।

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ, 16 ਸਤੰਬਰ
ਸੁਨਾਮ-ਪਟਿਆਲਾ ਮੁੱਖ ਮਾਰਗ ’ਤੇ ਪਿੰਡ ਬਿਸ਼ਨਪੁਰਾ (ਅਕਾਲਗੜ੍ਹ) ਵਿੱਚ ਟਰੱਕ ਦੀ ਟੱਕਰ ਕਾਰਨ ਚਾਰ ਮਨਰੇਗਾ ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਮਜ਼ਦੂਰ ਇੱਥੇ ਸੜਕ ’ਤੇ ਮਨਰੇਗਾ ਤਹਿਤ ਕੰਮ ਕਰ ਰਹੇ ਸਨ। ਇਹ ਹਾਦਸਾ ਬਾਅਦ ਦੁਪਹਿਰ ਉਸ ਵੇਲੇ ਹੋਇਆ, ਜਦੋਂ ਇਹ ਚਾਰੋਂ ਮਨਰੇਗਾ ਕਾਮੇ ਆਪਣੇ ਸਾਥੀਆਂ ਨਾਲ ਸੜਕ ’ਤੇ ਕੰਮ ਕਰਨ ਮਗਰੋਂ ਰੋਟੀ ਖਾ ਰਹੇ ਸਨ।
ਇਨ੍ਹਾਂ ਮਨਰੇਗਾ ਕਾਮਿਆਂ ਨੂੰ ਮਹਿਲਾਂ ਚੌਕ ਵੱਲੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਆਪਣੀ ਲਪੇਟ ਵਿੱਚ ਲੈ ਲਿਆ, ਜਿਨ੍ਹਾਂ ਵਿੱਚੋਂ ਚਾਰ ਕਾਮਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਇਕੱਠੇ ਹੋਏ ਮਜ਼ਦੂਰਾਂ ਨੇ ਰੋਸ ਵਜੋਂ ਸੁਨਾਮ-ਪਟਿਆਲਾ ਮੁੱਖ ਮਾਰਗ ਨੂੰ ਮੁਕੰਮਲ ਬੰਦ ਕਰ ਦਿੱਤਾ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਹਾਦਸੇ ਵਿੱਚ ਜਰਨੈਲ ਸਿੰਘ ਉਰਫ ਜੈਲਾ, ਹਰਪਾਲ ਸਿੰਘ ਪਾਲਾ, ਛੋਟਾ ਸਿੰਘ ਅਤੇ ਗੁਰਦੇਵ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦਾ ਪਤਾ ਲੱਗਦਿਆਂ ਹੀ ਸੁਨਾਮ ਪੁਲੀਸ ਵੀ ਮੌਕੇ ’ਤੇ ਪੁੱਜ ਚੁੱਕੀ ਸੀ ਅਤੇ ਮਾਮਲੇ ਦੀ ਪੜਤਾਲ ਆਰੰਭ ਦਿੱਤੀ ਸੀ, ਜਦੋਂ ਕਿ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਵੱਲੋਂ ਧਰਨਾ ਜਾਰੀ ਸੀ। ਪੁਲੀਸ ਵੱਲੋਂ ਮਜ਼ਦੂਰਾਂ ਨੂੰ ਮਨਾਉਣ ਦੀ ਕੋਸ਼ਿਸ਼ਾਂ ਜਾਰੀ ਸਨ।

Advertisement

Advertisement