ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਬਾਈਲ ਲੁੱਟਣ ਵਾਲੇ ਚਾਰ ਗ੍ਰਿਫ਼ਤਾਰ

10:25 AM Nov 28, 2023 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਨਵੰਬਰ
ਪੁਲੀਸ ਵੱਲੋਂ ਲੁੱਟ-ਖੋਹ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਾਂ ਵੱਲੋਂ ਰਾਹਗੀਰਾਂ ਕੋਲੋਂ ਮੋਬਾਈਲ ਫੋਨ ਖੋਹੇ ਗਏ ਸਨ। ਥਾਣਾ ਸ਼ਿਮਲਾਪੁਰੀ ਦੇ ਇਲਾਕੇ ਵਾਹਿਗੁਰੂ ਰੋਡ ਨੇੜੇ ਮੋਟਰਸਾਈਕਲ ਸਵਾਰ ਨੌਜਵਾਨ ਇੱਕ ਰਾਹਗੀਰ ਦਾ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ। ਇਸ ਸਬੰਧੀ ਗਲੀ ਨੰਬਰ-1 ਨੇੜੇ ਕਰਤਾਰ ਚੌਕ ਸ਼ਿਮਲਾਪੁਰੀ ਵਾਸੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਦੋਹਤੀ ਹਿਮਾਂਸ਼ੀ ਨੂੰ ਅਮਰ ਨਗਰ ਸਥਿਤ ਸਕੂਲ ਤੋਂ ਲੈ ਕੇ ਘਰ ਆ ਰਿਹਾ ਸੀ। ਇਸ ਦੌਰਾਨ ਵਾਹਿਗੁਰੂ ਰੋਡ ਕੋਲ ਪਿੱਛੋਂ ਦੋ ਲੜਕੇ ਮੋਟਰਸਾਈਕਲ ’ਤੇ ਆਏ ਅਤੇ ਉਸ ਦੀ ਦੋਹਤੀ ਹਿਮਾਂਸ਼ੀ ਦਾ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ। ਲੁਟੇਰਿਆਂ ਦੇ ਬੁਲੇਟ ਮੋਟਰਸਾਈਕਲ ਦਾ ਨੰਬਰ ਪੀਬੀ23ਵੀ-7288 ਪੜ੍ਹਿਆ ਗਿਆ। ਥਾਣੇਦਾਰ ਬਚਿੱਤਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਤਫ਼ਤੀਸ਼ ਦੌਰਾਨ ਅਨੀਸ਼ ਰਾਏ ਵਾਸੀ ਗਲੀ ਨੰਬਰ-1, ਗੁਰੂ ਨਾਨਕ ਡਾਬਾ ਅਤੇ ਬਲਪ੍ਰੀਤ ਸਿੰਘ ਵਾਸੀ ਗਲੀ ਨੰਬਰ 1, ਆਦਰਸ਼ ਕਲੋਨੀ ਡਾਬਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲੀਸ ਨੂੰ ਜਨਕਪੁਰੀ ਵਾਸੀ ਫਰਦੀਨ ਨੇ ਦੱਸਿਆ ਹੈ ਕਿ ਉਹ ਗਣੇਸ਼ ਨਗਰ ਤੋਂ ਰਾਤ ਦਾ ਖਾਣਾ ਲੈ ਕੇ ਸਚਦੇਵਾ ਕਾਰਾਂ ਦੀ ਦੁਕਾਨ ਇੰਡਸਟਰੀਅਲ ਏਰੀਆ-ਏ ਕੋਲ ਪੁੱਜਿਆ ਤਾਂ ਪਿੱਛੋਂ ਦੋ ਲੜਕੇ ਸਪਲੈਂਡਰ ਮੋਟਰਸਾਈਕਲ ’ਤੇ ਆਏ ਅਤੇ ਉਸ ਦਾ ਮੋਬਾਈਲ ਫੋਨ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਭਾਲ ਕਰਨ ’ਤੇ ਪਤਾ ਲੱਗਿਆ ਕਿ ਇਹ ਖੋਹ ਰਾਜਵਿੰਦਰ ਸਿੰਘ ਵਾਸੀ ਇਸਲਾਮ ਗੰਜ ਅਤੇ ਟਿੰਕੂ ਨੇ ਕੀਤੀ ਹੈ। ਪੁਲੀਸ ਵੱਲੋਂ ਦੋਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਪੈਂਡਰ ਮੋਟਰਸਾਈਕਲ ਤੇ ਮੋਬਾਈਲ ਫੋਨ ਬਰਾਮਦ ਕੀਤਾ ਹੈ।

Advertisement

Advertisement