ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੇਮੰਤ ਸੋਰੇਨ ਖ਼ਿਲਾਫ਼ ਭ੍ਰਿਸ਼ਟਾਚਾਰ ਕੇਸ ’ਚ ਚਾਰ ਹੋਰ ਗ੍ਰਿਫ਼ਤਾਰ

06:25 AM Apr 18, 2024 IST

ਰਾਂਚੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਤੇ ਹੋਰਨਾਂ ਖ਼ਿਲਾਫ਼ ਕਥਿਤ ਗ਼ੈਰਕਾਨੂੰਨੀ ਜ਼ਮੀਨ ਹੜੱਪਣ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਕੇਸ ’ਚ ਚਾਰ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੀਐੱਮਐੱਲਏ ਤਹਿਤ ਗ੍ਰਿਫ਼ਤਾਰ ਕੀਤੇ ਇਨ੍ਹਾਂ ਵਿਅਕਤੀਆਂ ਦੀ ਪਛਾਣ ਅੰਟੂ ਟਿਰਕੀ, ਪ੍ਰਿਆ ਰੰਜਨ ਸਹਾਏ, ਬਿਪਿਨ ਸਿੰਘ ਤੇ ਇਰਸ਼ਾਦ ਵਜੋਂ ਦੱਸੀ ਗਈ ਹੈ। ਈਡੀ ਨੇ ਮੰਗਲਵਾਰ ਨੂੰ ਇੱਥੇ ਟਿਰਕੀ ਤੇ ਕੁਝ ਲੋਕਾਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਤੇ ਪੁੱਛ-ਪੜਤਾਲ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ। ਅੰਟੂ ਟਿਰਕੀ ਕਥਿਤ ਤੌਰ ’ਤੇ ਸੋਰੇਨ ਨਾਲ ਜੁੜਿਆ ਹੋਇਆ ਹੈ ਜਦਕਿ ਬਿਪਿਨ ਸਿੰਘ ਰੀਅਲ ਅਸਟੇਟ ਕਾਰੋਬਾਰੀ ਹੈ। ਈਡੀ ਵੱਲੋਂ ਇਸ ਕੇਸ ’ਚ ਦਾਇਰ ਕੀਤੇ ਗਏ ਦੋਸ਼ ਪੱਤਰ ਮੁਤਾਬਕ ਸਹਾਏ ਨੇ ਹੋਰਨਾਂ ਨਾਲ ਮਿਲ ਕੇ ਇਸ ਜ਼ਮੀਨ ਸਬੰਧੀ ਦਸਤਾਵੇਜ਼ਾਂ ਦੀ ‘ਜਾਅਲਸਾਜ਼ੀ’ ਕੀਤੀ ਹੈ। ਕੇਂਦਰੀ ਜਾਂਚ ਏਜੰਸੀ ਵੱਲੋਂ ਇਨ੍ਹਾਂ ਚਾਰ ਗ੍ਰਿਫ਼ਤਾਰੀਆਂ ਨਾਲ ਇਸ ਕੇਸ ’ਚ ਹੁਣ ਤੱਕ ਹਿਰਾਸਤ ’ਚ ਲਏ ਗਏ ਵਿਅਕਤੀਆਂ ਦੀ ਗਿਣਤੀ 8 ਹੋ ਗਈ ਹੈ। ਦੱਸਣਯੋਗ ਹੈ ਕਿ ਈਡੀ ਨੇ ਹੇਮੰਤ ਸੋਰੇਨ ਨੂੰ ਜਨਵਰੀ ਮਹੀਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਤੁਰੰਤ ਬਾਅਦ ਗ੍ਰਿਫ਼ਤਾਰ ਕਰ ਲਿਆ ਸੀ। ਰਾਂਚੀ ਵਿੱਚ 8.86 ਏਕੜ ਜ਼ਮੀਨ ਨਾਲ ਸਬੰਧਤ ਕੇਸ ’ਚ ਸੋਰੇਨ ਖ਼ਿਲਾਫ਼ ਜਾਂਚ ਕੀਤੀ ਜਾ ਰਹੀ ਹੈ। ਈਡੀ ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਨੇ ਗ਼ੈਰਕਾਨੂੰਨੀ ਤੌਰ ’ਤੇ ਇਹ ਜ਼ਮੀਨ ਹਾਸਲ ਕੀਤੀ ਹੈ। -ਪੀਟੀਆਈ

Advertisement

Advertisement