ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਤਲ ਦੇ ਦੋਸ਼ ਹੇਠ ਚਾਰ ਜਣੇ ਕਾਬੂ

07:02 AM Aug 13, 2024 IST

ਅਮਰਗੜ੍ਹ: ਇੱਥੇ ਪੁਲੀਸ ਨੇ ਇੱਕ ਵਿਅਕਤੀ ਦੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਨੇ ਆਪਣੇ ਭਰਾ ਜਸਵਿੰਦਰ ਸਿੰਘ ਪਿੰਡ ਜਲਾਲਗੜ੍ਹ ਦੇ ਲਾਪਤਾ ਹੋਣ ਸੂਚਨਾ ਪੁਲੀਸ ਕੋਲ ਦਰਜ ਕਰਵਾਈ ਸੀ। ਇਸ ਸਬੰਧੀ ਥਾਣਾ ਮੁਖੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਐੱਸਐੱਸਪੀ ਗਗਨਅਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾ ’ਤੇ ਡੀਐੱਸਪੀ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਜਸਵਿੰਦਰ ਸਿੰਘ ਦੇ ਅਮਨਦੀਪ ਕੌਰ ਨਾਲ ਨਾਜਾਇਜ਼ ਸਬੰਧ ਸਨ। ਜਦੋਂ ਜਸਵਿੰਦਰ ਸਿੰਘ, ਅਮਨਦੀਪ ਕੌਰ ਦੇ ਘਰ ਉਸ ਨੂੰ ਮਿਲਣ ਆਇਆ ਤਾਂ ਅਮਨਦੀਪ ਦੇ ਪਤੀ ਰਣਜੀਤ ਸਿੰਘ ਨੇ ਆਪਣੇ ਭਰਾ ਮਨਜੀਤ ਸਿੰਘ ਨਾਲ ਮਿਲ ਕੇ ਜਸਵਿੰਦਰ ਸਿੰਘ ਦਾ ਕਤਲ ਕਰ ਦਿੱਤਾ। ਇਸ ਮਗਰੋਂ ਆਪਣੇ ਦੋਸਤ ਰਵੀ ਸਿੰਘ ਨਾਲ ਮਿਲ ਕੇ ਲਾਸ਼ ਨੂੰ ਨਹਿਰ ’ਚ ਸੁੱਟ ਦਿੱਤਾ। ਪੁਲੀਸ ਵੱਲੋਂ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ। -ਪੱਤਰ ਪ੍ਰੇਰਕ

Advertisement

Advertisement