For the best experience, open
https://m.punjabitribuneonline.com
on your mobile browser.
Advertisement

ਚਾਰ ਜਣੇ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ

06:59 AM Feb 08, 2024 IST
ਚਾਰ ਜਣੇ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਫਰਵਰੀ
ਇੱਥੇ ਵੱਖ-ਵੱਖ ਥਾਣਿਆਂ ਦੀ ਪੁਲੀਸ ਵੱਲੋਂ ਲੱਖਾਂ ਰੁਪਏ ਦੇ ਮੁੱਲ ਦੀ ਹੈਰੋਇਨ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਆਈਏ 2 ਲੁਧਿਆਣਾ ਦੇ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਨੇ ਟੀ ਪੁਆਇੰਟ ਪਿੰਡ ਝਾਂਡੇ ਜੀਟੀ ਰੋਡ ਵਿਖੇ ਲਗਾਏ ਨਾਕੇ ਦੌਰਾਨ ਤਰਲੋਕ ਸਿੰਘ ਵਾਸੀ ਨਿਊ ਗੁਰੂ ਤੇਗ ਬਹਾਦਰ ਨਗਰ ਅਤੇ ਮੁਨੀਸ਼ ਮੱਕੜ ਵਾਸੀ ਦੀਪ ਸਿੰਘ
ਨਗਰ ਨੂੰ ਕਾਰ ਇਨੋਵਾ ’ਤੇ ਆਉਂਦਿਆਂ ਸ਼ੱਕ ਦੀ ਬਿਨਾਅ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 150 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਸਰਾਭਾ ਨਗਰ ਦੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।
ਇਸੇ ਤਰ੍ਹਾਂ ਥਾਣਾ ਸ਼ਿਮਲਾਪੁਰੀ ਦੇ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਨੇ ਟੀ ਪੁਆਇੰਟ ਸ਼ਿਮਲਾਪੁਰੀ ਵਿਖੇ ਨਾਕੇ ਦੌਰਾਨ ਗਗਨਦੀਪ ਸਿੰਘ ਵਾਸੀ ਜੀਟੀਬੀ ਸਕੂਲ ਨੇੜੇ ਚਿਮਨੀ ਰੋਡ ਸ਼ਿਮਲਾਪੁਰੀ ਅਤੇ ਮੋਨੂੰ ਕੁਮਾਰ ਵਾਸੀ ਪ੍ਰੀਤ ਨਗਰ ਸ਼ਿਮਲਾਪੁਰੀ ਨੂੰ ਮੋਟਰਸਾਈਕਲ ’ਤੇ ਆਉਂਦਿਆਂ ਸ਼ੱਕ ਦੀ ਬਿਨਾਅ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ 10 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ।

Advertisement

Advertisement
Advertisement
Author Image

joginder kumar

View all posts

Advertisement