For the best experience, open
https://m.punjabitribuneonline.com
on your mobile browser.
Advertisement

ਦੋ ਸਡ਼ਕ ਹਾਦਸਿਆਂ ’ਚ ਪਤੀ-ਪਤਨੀ ਸਣੇ ਚਾਰ ਜਣੇ ਹਲਾਕ

07:02 AM Jul 01, 2023 IST
ਦੋ ਸਡ਼ਕ ਹਾਦਸਿਆਂ ’ਚ ਪਤੀ ਪਤਨੀ ਸਣੇ ਚਾਰ ਜਣੇ ਹਲਾਕ
Advertisement

ਪਾਤੜਾਂ/ਦੇਵੀਗਡ਼੍ਹ (ਪੱਤਰ ਪ੍ਰੇਰਕ); ਸਥਾਨਕ ਪਟਿਆਲਾ ਰੋਡ ’ਤੇ ਰਿਲਾਇੰਸ ਪੰਪ ਨੇੜੇ ਇੱਕ ਕੰਬਾੲੀਨ ਅਤੇ ਕਾਰ ਦੀ ਟੱਕਰ ਵਿੱਚ ਕਾਰ ਸਵਾਰ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ, ਜਦਕਿ ਇਸ ਹਾਦਸੇ ਵਿੱਚ ਇੱਕ ਔਰਤ ਅਤੇ ਕੰਬਾੲੀਨ ਦਾ ਡਰਾਈਵਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ। ਪਾਤੜਾਂ ਤੋਂ ਪਟਿਆਲਾ ਵੱਲ ਜਾ ਰਹੀ ਇੱਕ ਕੰਬਾੲੀਨ ਅਤੇ ਸਾਹਮਣੇ ਤੋਂ ਆ ਰਹੀ ਸਵੀਫਟ ਕਾਰ ਦੀ ਆਪਸ ਵਿੱਚ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਸਵਾਰ ਅਮਰਜੀਤ ਸਿੰਘ ਤੇ ਉਸ ਦੇ ਭਰਾ ਬਸੰਤ ਸਿੰਘ ਦੀ ਮੌਤ ਹੋ ਗਈ ਹੈ। ਇਸ ਦੌਰਾਨ ਪਿੰਡ ਪਹਾੜੀਪੁਰ ਨੇਡ਼ੇ ਅੱਜ ਇੱਕ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਪਤੀ-ਪਤਨੀ ਦੀ ਮੌਤ ਹੋ ਗਈ। ਪਿੰਡ ਅਰਨੋ ਦੇ ਰਹਿਣ ਵਾਲੇ ਗੁਰਭੇਜ ਸਿੰਘ ਉਸ ਦੀ ਪਤਨੀ ਬਲਵਿੰਦਰ ਕੌਰ ਸਪਲੈਂਡਰ ਮੋਟਰਸਾਈਕਲ ’ਤੇ ਪਟਿਆਲਾ ਤੋਂ ਪਿੰਡ ਅਰਨੋ ਵੱਲ ਜਾ ਰਹੇ ਸਨ, ਜਦੋਂ ਇਹ ਪਿੰਡ ਪਹਾੜੀਪੁਰ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

Advertisement

Advertisement
Tags :
Author Image

sukhwinder singh

View all posts

Advertisement
Advertisement
×