For the best experience, open
https://m.punjabitribuneonline.com
on your mobile browser.
Advertisement

ਇਮਾਰਤ ’ਚ ਅੱਗ ਲੱਗਣ ਕਾਰਨ ਦੋ ਬੱਚਿਆਂ ਸਣੇ ਚਾਰ ਦੀ ਮੌਤ

10:13 AM Mar 15, 2024 IST
ਇਮਾਰਤ ’ਚ ਅੱਗ ਲੱਗਣ ਕਾਰਨ ਦੋ ਬੱਚਿਆਂ ਸਣੇ ਚਾਰ ਦੀ ਮੌਤ
ਸ਼ਾਸਤਰੀ ਨਗਰ ’ਚ ਅੱਗ ਨਾਲ ਨੁਕਸਾਨੀ ਰਿਹਾਇਸ਼ੀ ਇਮਾਰਤ ’ਚ ਬਚਾਅ ਟੀਮ ਦੇ ਮੈਂਬਰ। -ਫੋਟੋ: ਪੀਟੀਆਈ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਮਾਰਚ
ਸ਼ਾਹਦਰਾ ਦੇ ਸ਼ਾਸਤਰੀ ਨਗਰ ਵਿੱਚ ਅੱਜ ਤੜਕੇ ਇੱਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਕਾਰਨ ਦੋ ਬੱਚਿਆਂ ਅਤੇ ਇੱਕ ਵਿਆਹੁਤਾ ਜੋੜੇ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਪੀੜਤਾਂ ਦੀ ਪਛਾਣ ਮਨੋਜ (30), ਉਸਦੀ ਪਤਨੀ ਸੁਮਨ (28) ਅਤੇ ਪੰਜ ਅਤੇ ਤਿੰਨ ਸਾਲ ਦੀਆਂ ਦੋ ਲੜਕੀਆਂ ਵਜੋਂ ਹੋਈ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਹਸਪਤਾਲ ਤੋਂ ਸੂਚਨਾ ਮਿਲੀ ਹੈ ਕਿ ਚਾਰ ਜਣਿਆਂ ਦੀ ਦਮ ਘੁੱਟਣ ਕਾਰਨ ਮੌਤ ਹੋ ਗਈ ਹੈ ਤੇ ਚਾਰ ਹੋਰ ਜ਼ਖ਼ਮੀ ਹਨ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਰੀਬ 5.20 ਵਜੇ ਸ਼ਾਹਦਰਾ ਦੇ ਸ਼ਾਸਤਰੀ ਨਗਰ ਇਲਾਕੇ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਬਾਰੇ ਦਿੱਲੀ ਫਾਇਰ ਸਰਵਿਸਿਜ਼ ਨੂੰ ਤੁਰੰਤ ਸੂਚਨਾ ਦਿੱਤੀ ਗਈ। ਅਧਿਕਾਰੀ ਨੇ ਦੱਸਿਆ ਕਿ ਇੱਕ ਸਥਾਨਕ ਪੁਲੀਸ ਟੀਮ, ਚਾਰ ਫਾਇਰ ਟੈਂਡਰ, ਐਂਬੂਲੈਂਸ ਅਤੇ ਪੀਸੀਆਰ ਵੈਨਾਂ ਨੂੰ ਮੌਕੇ ’ਤੇ ਪਹੁੰਚਾਇਆ ਗਿਆ। ਪੁਲੀਸ ਨੇ ਦੱਸਿਆ ਕਿ ਜਿਸ ਇਮਾਰਤ ਵਿੱਚ ਅੱਗ ਲੱਗੀ, ਉਸ ਦੀਆਂ ਚਾਰ ਮੰਜ਼ਿਲਾਂ ਹਨ ਤੇ ਜ਼ਮੀਨੀ ਮੰਜ਼ਿਲ ’ਤੇ ਕਾਰ ਪਾਰਕਿੰਗ ਦੀ ਸੁਵਿਧਾ ਹੈ। ਉਨ੍ਹਾਂ ਦੱਸਿਆ ਕਿ ਅੱਗ ਪਾਰਕਿੰਗ ਤੋਂ ਸ਼ੁਰੂ ਹੋਈ ਅਤੇ ਧੂੰਏਂ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅਧਿਕਾਰੀ ਨੇ ਕਿਹਾ ਕਿ ਗਲੀ ਤੰਗ ਹੋਣ ਕਾਰਨ ਫਾਇਰ ਬ੍ਰਿਗੇਡ ਦੀ ਟੀਮ ਨੂੰ ਕਾਫੀ ਪ੍ਰੇਸ਼ਾਨੀ ਹੋਈ ਪਰ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾ ਲਿਆ। ਹਰ ਮੰਜ਼ਿਲ ’ਤੇ ਤਲਾਸ਼ੀ ਲਈ ਗਈ। ਤਿੰਨ ਆਦਮੀ, ਚਾਰ ਔਰਤਾਂ ਅਤੇ ਦੋ ਬੱਚਿਆਂ ਨੂੰ ਹੇਡਗੇਵਾਰ ਹਸਪਤਾਲ ਭੇਜਿਆ ਗਿਆ।

Advertisement

Advertisement
Author Image

sukhwinder singh

View all posts

Advertisement
Advertisement
×