ਕਤਲ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫ਼ਤਾਰ
08:10 AM Aug 27, 2024 IST
Advertisement
ਪੱਤਰ ਪ੍ਰੇਰਕ
ਜਲੰਧਰ, 26 ਅਗਸਤ
ਜਲੰਧਰ ਕਮਿਸ਼ਨਰੇਟ ਪੁਲੀਸ ਨੇ ਬੂਟਾ ਮੰਡੀ ਵਿੱਚ ਸਥਿਤ ਚਾਰਾ ਮੰਡੀ ਵਿੱਚ ਇੱਕ ਵਿਅਕਤੀ ਦਾ ਕਤਲ ਕਰਨ ਦੇ ਦੋਸ਼ ਵਿਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਅਜੇ ਕੁਮਾਰ ਵਾਸੀ ਦਿਓਲ ਨਗਰ ਨੇੜੇ ਦੁਰਗਾ ਸ਼ਕਤੀ ਮੰਦਰ ਭਾਰਗੋ ਕੈਂਪ ਜਲੰਧਰ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਵੱਡਾ ਭਰਾ ਦੀਪਕ ਕੁਮਾਰ ਉਰਫ ਦੀਪੂ ਨਿਗਮ ਵਿੱਚ ਕਲੀਨਰ ਵਜੋਂ ਨੌਕਰੀ ਕਰਦਾ ਸੀ। ਕਰੀਬ ਦੋ ਮਹੀਨੇ ਪਹਿਲਾਂ ਅਵਤਾਰ ਸਿੰਘ ਉਰਫ ਤਾਰੀ ਵਾਸੀ ਮੁਹੱਲਾ ਜੱਲੋਵਾਲ ਅਬਾਦੀ ਜਲੰਧਰ ਨੇ ਉਸ ਤੋਂ 1.50 ਲੱਖ ਰੁਪਏ ਲਏ ਸਨ। 20 ਅਗਸਤ ਸ਼ਾਮ ਨੂੰ ਉਸ ਦਾ ਭਰਾ ਅਤੇ ਉਸ ਦਾ ਦੋਸਤ ਅਨਿਲ ਕੁਮਾਰ ਉਰਫ ਗੱਗੂ ਉਕਤ ਪੈਸੇ ਲੈਣ ਲਈ ਚਾਰਾ ਮੰਡੀ ਬੂਟਾ ਮੰਡੀ ਜਲੰਧਰ ਗਏ ਸਨ। ਤਾਰੀ ਨੇ 9-10 ਵਿਅਕਤੀਆਂ ਨਾਲ ਮਿਲ ਕੇ ਉਨ੍ਹਾਂ ਨਾਲ ਝਗੜਾ ਕਰ ਕੇ ਜ਼ਖ਼ਮੀ ਕਰ ਦਿੱਤਾ। ਉਸ ਨੇ ਦੱਸਿਆ ਕਿ ਉਸ ਦੇ ਭਰਾ ਦੀਪਕ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ
Advertisement
Advertisement
Advertisement