ਸਰਹੱਦ ਤੋਂ ਚਾਰ ਪਿਸਤੌਲ ਤੇ ਸੱਤ ਮੈਗਜ਼ੀਨ ਬਰਾਮਦ
06:50 AM Jan 23, 2025 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਜਨਵਰੀ
ਬਾਰਡਰ ਸਕਿਉਰਿਟੀ ਫੋਰਸ (ਬੀਐੱਸਐੱਫ) ਅਤੇ ਪੰਜਾਬ ਪੁਲੀਸ ਨੇ ਇੱਕ ਸਾਂਝੀ ਕਾਰਵਾਈ ਤਹਿਤ ਸਰਹੱਦੀ ਖੇਤਰ ਵਿੱਚੋਂ ਚਾਰ ਪਿਸਤੌਲ ਅਤੇ ਸੱਤ ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਐੱਸਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ ਨੂੰ ਮਿਲੀ ਖੁਫੀਆ ਸੂਚਨਾ ਦੇ ਆਧਾਰ ’ਤੇ ਇਸ ਬਲ ਵੱਲੋਂ ਪੰਜਾਬ ਪੁਲੀਸ ਦੇ ਸਹਿਯੋਗ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਸਰਹੱਦੀ ਪਿੰਡ ਰਾਜਾ ਤਾਲ ਦੇ ਖੇਤਾਂ ਵਿੱਚੋਂ ਪੈਕਟ ਮਿਲਿਆ ਜਿਸ ’ਚੋਂ ਚਾਰ ਪਿਸਤੌਲ ਅਤੇ ਸੱਤ ਮੈਗਜ਼ੀਨ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਪੈਕਟ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਬੀਐੱਸਐੱਫ ਦੇ ਜਵਾਨਾਂ ਵੱਲੋਂ ਵਰਤੀ ਗਈ ਚੌਕਸੀ ਕਾਰਨ ਅਤੇ ਪੰਜਾਬ ਪੁਲੀਸ ਦੇ ਸਹਿਯੋਗ ਨਾਲ ਤੇਜ਼ੀ ਨਾਲ ਕੀਤੀ ਗਈ ਸਾਂਝੀ ਕਾਰਵਾਈ ਤਹਿਤ ਪਾਕਿਸਤਾਨ ਵਾਲੇ ਪਾਸਿਓਂ ਹਥਿਆਰ ਤਸਕਰੀ ਦਾ ਇਹ ਯਤਨ ਅਸਫਲ ਕਰ ਦਿੱਤਾ ਹੈ।
Advertisement
Advertisement
Advertisement