For the best experience, open
https://m.punjabitribuneonline.com
on your mobile browser.
Advertisement

ਸੈਕਟਰ-56 ’ਚ ਗੋਲੀਆਂ ਚਲਾਉਣ ਵਾਲੇ ਚਾਰ ਕਾਬੂ

10:13 AM Sep 13, 2024 IST
ਸੈਕਟਰ 56 ’ਚ ਗੋਲੀਆਂ ਚਲਾਉਣ ਵਾਲੇ ਚਾਰ ਕਾਬੂ
ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਦੀ ਗ੍ਰਿਫ਼ਤ ਵਿੱਚ ਮੁਲਜ਼ਮ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਸਤੰਬਰ
ਚੰਡੀਗੜ੍ਹ ਪੁਲੀਸ ਨੇ ਗ਼ੈਰ-ਸਮਾਜਿਕ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਸੈਕਟਰ-56 ਵਿੱਚ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਵਿਜੈ, ਸੁਮੀਤ, ਪ੍ਰਸ਼ਾਂਤ ਅਤੇ ਗੌਤਮ ਵਾਸੀਆਨ ਸੈਕਟਰ-25 ਵਜੋਂ ਹੋਈ ਹੈ। ਮੁਲਜ਼ਮਾਂ ਤੋਂ ਪੁਲੀਸ ਨੇ ਪਿਸਤੌਲ ਤੇ ਚਾਰ ਕਾਰਤੂਸ ਬਰਾਮਦ ਕੀਤੇ ਹਨ। ਇਹ ਕਾਰਵਾਈ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਕੀਤੀ ਹੈ। ਜਾਣਕਾਰੀ ਅਨੁਸਾਰ ਸੈਕਟਰ-56 ਵਿੱਚ ਪਹਿਲੀ ਸਤੰਬਰ ਨੂੰ ਸਵੇਰੇ 5.30 ਵਜੇ ਦੇ ਕਰੀਬ ਕੁਝ ਹਮਲਾਵਰ ਇਕ ਨੌਜਵਾਨ ’ਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ ਸਨ। ਥਾਣਾ ਸੈਕਟਰ-39 ਦੀ ਪੁਲੀਸ ਨੇ ਰੌਬਿਨ ਵਾਸੀ ਸੈਕਟਰ-56 ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਮਾਮਲੇ ਸਬੰਧੀ ਜਾਂਚ ਕਰਦਿਆਂ ਚਾਰਾਂ ਮੁਲਜ਼ਮਾਂ ਨੂੰ ਧਨਾਸ ਝੀਲ ਦੇ ਨੇੜਿਓਂ ਗ੍ਰਿਫ਼ਤਾਰ ਕਰ ਲਿਆ ਹੈ।

Advertisement

Advertisement
Advertisement
Author Image

sukhwinder singh

View all posts

Advertisement