For the best experience, open
https://m.punjabitribuneonline.com
on your mobile browser.
Advertisement

ਜੰਮੂ-ਕਸ਼ਮੀਰ ਵਿੱਚ ਦਹਿਸ਼ਤੀ ਹਮਲੇ ਵਿੱਚ ਕੈਪਟਨ ਸਣੇ ਚਾਰ ਜਵਾਨ ਸ਼ਹੀਦ

11:00 AM Jul 16, 2024 IST
ਜੰਮੂ ਕਸ਼ਮੀਰ ਵਿੱਚ ਦਹਿਸ਼ਤੀ ਹਮਲੇ ਵਿੱਚ ਕੈਪਟਨ ਸਣੇ ਚਾਰ ਜਵਾਨ ਸ਼ਹੀਦ
Advertisement

ਜੰਮੂ, 16 ਜੁਲਾਈ
ਇਥੋਂ ਦੇ ਡੋਡਾ ਜ਼ਿਲ੍ਹੇ ਵਿਚ ਡੇਸਾ ਜੰਗਲ ਦੇ ਧਾਰੀ ਗੋਟੇ ਉਤਾਰਬਾਗੀ ਵਿਚ ਦਹਿਸ਼ਤਗਰਦਾਂ ਦੇ ਹਮਲੇ ਕਾਰਨ ਫੌਜ ਦੇ ਕੈਪਟਨ ਸਣੇ ਚਾਰ ਜਵਾਨ ਸ਼ਹੀਦ ਹੋ ਗਏ। ਇਸ ਤੋਂ ਇਲਾਵਾ ਇਕ ਪੁਲੀਸ ਕਰਮੀ ਦੀ ਵੀ ਮੌਤ ਹੋਈ ਹੈ। ਰਾਸ਼ਟਰੀ ਰਾਈਫਲਜ਼ ਤੇ ਪੁਲੀਸ ਵੱਲੋਂ ਇਥੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਦਹਿਸ਼ਤਗਰਦ ਗੋਲੀਬਾਰੀ ਕਰਦੇ ਹੋਏ ਫਰਾਰ ਹੋ ਗਏ। ਇਸ ਦੇ ਨਾਲ ਹੀ ਸੰਘਣਾ ਜੰਗਲ ਹੈ ਜਿਥੋਂ ਦਹਿਸ਼ਤਗਰਦ ਅੱਗੇ ਨਿਕਲ ਗਏ। ਇਸ ਦੌਰਾਨ ਪੰਜ ਜਵਾਨ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ। ਮੀਡੀਆ ਰਿਪੋਰਟਾਂ ਅਨੁਸਾਰ ਇਸ ਹਮਲੇ ਦੀ ਜ਼ਿੰਮੇਵਾਰੀ ਕਸ਼ਮੀਰ ਟਾਈਗਰਜ਼ ਨੇ ਲੈ ਲਈ ਹੈ। ਫੌਜ ਦੇ ਅਧਿਕਾਰੀ ਨੇ ਦੱਸਿਆ ਕਿ ਦਹਿਸ਼ਤਗਰਦਾਂ ਨੇ ਫੌਜ ਦੇ ਜਵਾਨਾਂ ਵੱਲ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਫਰਾਰ ਹੋਏ ਦਹਿਸ਼ਤਗਰਦਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਹੈ। ਇਸ ਤੋਂ ਪਹਿਲਾਂ ਬੀਤੇ ਕਈ ਦਿਨਾਂ ਤੋਂ ਦਹਿਸ਼ਤੀ ਹਮਲੇ ਜਾਰੀ ਹਨ।

Advertisement

Advertisement
Author Image

sukhitribune

View all posts

Advertisement
Advertisement
×