For the best experience, open
https://m.punjabitribuneonline.com
on your mobile browser.
Advertisement

ਬਾਬਾ ਜ਼ੋਰਾਵਰ ਸਕੂਲ ਦੇ ਚਾਰ ਵਿਦਿਆਰਥੀਆਂ ਨੇ 100 ਫ਼ੀਸਦੀ ਅੰਕ ਲਏ

07:24 AM Apr 04, 2024 IST
ਬਾਬਾ ਜ਼ੋਰਾਵਰ ਸਕੂਲ ਦੇ ਚਾਰ ਵਿਦਿਆਰਥੀਆਂ ਨੇ 100 ਫ਼ੀਸਦੀ ਅੰਕ ਲਏ
ਹੋਣਹਾਰ ਵਿਦਿਆਰਥੀ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨਾਲ।
Advertisement

ਪੱਤਰ ਪ੍ਰੇਰਕ
ਸਮਰਾਲਾ, 3 ਅਪਰੈਲ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿੱਚ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦਾ ਨਤੀਜਾ 100 ਫ਼ੀਸਦੀ ਰਿਹਾ। ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਮਨਜੋਤ ਕੌਰ ਸਵੈਚ ਪੁੱਤਰੀ ਜਗਰੂਪ ਸਿੰਘ, ਪ੍ਰਭਜੋਤ ਕੌਰ ਪੁੱਤਰੀ ਮਨਪ੍ਰੀਤ ਸਿੰਘ, ਹਰਮਨਜੋਤ ਸਿੰਘ ਪੁੱਤਰ ਰੁਪਿੰਦਰ ਸਿੰਘ, ਸੁਖਰਾਜ ਸਿੰਘ ਪੁੱਤਰ ਕਰਮਵੀਰ ਸਿੰਘ ਨੇ 500 ਅੰਕਾਂ ਵਿਚੋਂ ਪੂਰੇ 500 ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਜਦੋਂਕਿ ਦਮਨਪ੍ਰੀਤ ਕੌਰ ਨੇ 99.6% ਅੰਕਾਂ ਨਾਲ ਦੂਜਾ ਅਤੇ ਜੈਸਮੀਨ ਕੌਰ ‌ਨੇ 99.4% ਅੰਕਾਂ ਨਾਲ ਤੀਜਾ ਸਥਾਨ, ਜੈਪ੍ਰੀਤ ਸਿੰਘ ਨੇ 495 ਅੰਕਾਂ ਨਾਲ ਚੌਥਾ ਸਥਾਨ ਤੇ ਜੋਸ਼ਿਤਾ ਸ਼ਰਮਾ ਨੇ 494 ਅੰਕ ਲੈ ਕੇ ਪੰਜਵਾਂ ਸਥਾਨ ਹਾਸਲ ਕੀਤਾ। ਸਕੂਲ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਕਿਹਾ ਕਿ 33 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਲਏ ਹਨ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਬਿੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਸਮੂਹ ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।

Advertisement

Advertisement
Author Image

Advertisement
Advertisement
×