ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਕਸੂਦੜਾ ਸਕੂਲ ਦੇ ਚਾਰ ਵਿਦਿਆਰਥੀ ਵਜ਼ੀਫ਼ਾ ਪ੍ਰੀਖਿਆ ਦੀ ਮੈਰਿਟ ਸੂਚੀ ’ਚ

07:22 AM Jul 04, 2024 IST
ਮਕਸੂਦੜਾ ਸਕੂਲ ਦੇ ਬੱਚਿਆਂ ਨੂੰ ਸਨਮਾਨਦੇ ਹੋਏ ਪ੍ਰਿੰਸੀਪਲ ਵਰਿੰਦਰ ਸਿੰਘ ਅਤੇ ਹੋਰ ਪਤਵੰਤੇ। -ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 3 ਜੁਲਾਈ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕਸੂਦੜਾ ਦੇ ਪ੍ਰਿੰਸੀਪਲ ਵਰਿੰਦਰ ਸਿੰਘ ਨੇ ਦੱਸਿਆ ਕਿ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ ਵਿੱਚ ਚਾਰ ਬੱਚਿਆਂ ਨੇ ਮੈਰਿਟ ਵਿੱਚ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬਿਪਨਪ੍ਰੀਤ ਕੌਰ ਪੁੱਤਰੀ ਮਨਪ੍ਰੀਤ ਸਿੰਘ, ਹਰਲੀਨ ਕੌਰ ਪੁੱਤਰੀ ਬਲਵੀਰ ਸਿੰਘ, ਪਵਨੀਤ ਕੌਰ ਗਿੱਲ ਪੁੱਤਰੀ ਬਲਵਿੰਦਰ ਸਿੰਘ ਗਿੱਲ ਅਤੇ ਮਨਕੀਰਤ ਕੌਰ ਪੁੱਤਰੀ ਜਸਪ੍ਰੀਤ ਸਿੰਘ ਨੇ ਮੈਰਿਟ ’ਚ ਸਥਾਨ ਪ੍ਰਾਪਤ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਉਸ ਸਮੇਂ ਤੱਕ 12,000 ਹਜ਼ਾਰ ਰੁਪਏ ਵਜ਼ੀਫ਼ਾ ਮਿਲੇਗਾ, ਜਦੋਂ ਤੱਕ ਇਹ ਬੱਚੇ ਸਰਕਾਰੀ ਸਕੂਲ ਵਿੱਚ ਬਾਰ੍ਹਵੀਂ ਜਮਾਤ ਵਿੱਚ ਪੜ੍ਹਦੇ ਰਹਿਣਗੇ। ਪ੍ਰਿੰਸੀਪਲ ਵਰਿੰਦਰ ਸਿੰਘ ਨੇ ਸਟਾਫ਼, ਬੱਚਿਆਂ ਅਤੇ ਮਾਤਾ-ਪਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਤੀਜੇ ਦਾ ਸਿਹਰਾ ਅਧਿਆਪਕਾ ਜਸਵੀਰ ਕੌਰ ਅਤੇ ਮਿਹਨਤੀ ਸਟਾਫ਼ ਨੂੰ ਜਾਂਦਾ ਹੈ। ਇਸ ਮੌਕੇ ਲੈਕਚਰਾਰ ਅਮਰੀਕ ਸਿੰਘ ਖੰਨਾ, ਗੁਰਪ੍ਰੀਤ ਸਿੰਘ ਖੱਟੜਾ, ਹਰਿੰਦਰ ਕੌਰ ਪਾਇਲ, ਗੁਰਜੋਤ ਸਿੰਘ ਔਜਲਾ, ਹਰਪ੍ਰੀਤ ਕੌਰ ਦੋਰਾਹਾ, ਰਮਨਦੀਪ ਕੌਰ ਮਕਸੂਦੜਾ, ਹਰਜੀਤ ਕੌਰ ਖੱਟੜਾ, ਕੈਂਪਸ ਮੈਨੇਜਰ ਤਰਸੇਮ ਸਿੰਘ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।
ਖੰਨਾ (ਨਿੱਜੀ ਪੱਤਰ ਪ੍ਰੇਰਕ): ਪਿੰਡ ਬੁੱਲ੍ਹੇਪੁਰ ਦੇ ਸਰਕਾਰੀ ਹਾਈ ਸਕੂਲ ਦੇ ਪੰਜ ਵਿਦਿਆਰਥੀਆਂ ਨੇ ਐੱਨਐੱਮਐੱਮਐੱਸ ਦੀ ਪ੍ਰੀਖਿਆ ਚੰਗੇ ਅੰਕਾਂ ਨਾਲ ਪਾਸ ਕੀਤੀ ਹੈ। ਸਕੂਲ ਦੇ ਮੁਖੀ ਰਾਜ ਕੁਮਾਰ ਨੇ ਦੱਸਿਆ ਕਿ ਵਜ਼ੀਫ਼ੇ ਲਈ ਹੋਣ ਵਾਲੀ ਇਸ ਪ੍ਰੀਖਿਆ ਵਿੱਚ ਸਕੂਲ ਦੇ ਪੰਜ ਵਿਦਿਆਰਥੀਆਂ ਜਸ਼ਨਪ੍ਰੀਤ ਸਿੰਘ, ਗੁਰਕੰਵਲ ਸਿੰਘ, ਜਸਮੀਤ ਕੌਰ, ਜਸਲੀਨ ਕੌਰ ਅਤੇ ਅਸੀਸ਼ ਕੁਮਾਰ ਨੇ ਹਿੱਸਾ ਲੈਂਦਿਆਂ ਚੰਗੇ ਨੰਬਰਾਂ ਨਾਲ ਮੈਰਿਟ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਪ੍ਰੀਖਿਆ ਲਈ ਵਿਦਿਆਰਥੀਆਂ ਨੂੰ ਪਹਿਲੀ ਸਤੰਬਰ ਤੋਂ ਰੈਗੂਲਰ ਵਾਧੂ ਜਮਾਤਾਂ ਲਾ ਕੇ ਪੜ੍ਹਾਇਆ ਗਿਆ ਸੀ, ਜਿਸ ਦੇ ਸਿੱਟੇ ਵਜੋਂ ਅੱਜ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਲ ਕੀਤੇ ਹਨ। ਵਿਭਾਗ ਵੱਲੋਂ ਹਰ ਜੇਤੂ ਵਿਦਿਆਰਥੀ ਨੂੰ 48 ਹਜ਼ਾਰ ਰਪੁਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਜਾਵੇਗੀ।

Advertisement

Advertisement