ਨੌਕਰੀ ਜੁਆਇਨ ਕਰਾਉਣ ਦੀ ਮੰਗ ਨੂੰ ਲੈ ਕੇ ਚਾਰ ਅਧਿਆਪਕ ਟੈਂਕੀ ’ਤੇ ਚੜ੍ਹੇ
09:01 AM Feb 05, 2024 IST
ਇਸ ਦੌਰਾਨ ਯੂਨੀਅਨ ਦੇ ਬਾਕੀ ਸਾਥੀਆਂ ਨੇ ਟੈਂਕੀ ਨੇੜੇ ਸ੍ਰੀ ਆਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ ਕਿਨਾਰੇ ਬੈਠ ਕੇ ਪ੍ਰਦਰਸ਼ਨ ਕੀਤਾ। ਪ੍ਰਸ਼ਾਸਨ ਵੱਲੋਂ ਇਨ੍ਹਾਂ ਧਰਨਾਕਾਰੀਆਂ ਦੀ ਮੀਟਿੰਗ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਕਾਰਵਾਈ ਗਈ ਜਿਸ ਮਗਰੋਂ ਇਹ ਧਰਨਾ ਸ਼ਾਮ 5 ਵਜੇ ਸਮਾਪਤ ਕਰ ਦਿੱਤਾ ਗਿਆ। ਉਪਰੰਤ ਟੈਂਕੀ ’ਤੇ ਚੜ੍ਹੇ ਨੌਜਵਾਨ ਵੀ ਹੇਠਾਂ ਉਤਰ ਆਏ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਅਗਲੀ ਮੀਟਿੰਗ ਲਈ 6 ਫਰਵਰੀ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਨੂੰ ਇਹ ਭਰੋਸਾ ਵੀ ਦਿਵਾਇਆ ਗਿਆ ਹੈ ਕਿ ਕੇਸ ਦੀ ਪੈਰਵਾਈ ਵਧੀਆ ਢੰਗ ਨਾਲ ਕਰਵਾ ਕੇ ਇਹ ਭਰਤੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਉਕਤ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ, ਪਰ ਇਸ ਭਰਤੀ ਸਬੰਧੀ ਅਖ਼ਬਾਰ ਵਿੱਚ ਦਿੱਤੇ ਗਏ ਇਸ਼ਤਿਹਾਰ ਵਿੱਚ ਵਿਭਾਗ ਨੇ ਜਾਣਬੁੱਝ ਕੇ ਕੁਝ ਕਮੀਆਂ ਰੱਖੀਆਂ ਹਨ ਜਿਸ ਕਰਕੇ ਭਰਤੀ ਸਬੰਧੀ ਕੇਸ ਅਦਾਲਤ ਵਿੱਚ ਚੱਲ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਸ ਭਰਤੀ ਨੂੰ ਪੂਰਾ ਨਹੀਂ ਕਰਨਾ ਚਾਹੁੰਦੀ ਤਾਂ ਹੀ ਸਰਕਾਰ ਵੱਲੋਂ ਇਸ ਕੇਸ ਦੀ ਸਹੀ ਪੈਰਵੀ ਨਹੀਂ ਕੀਤੀ ਜਾ ਰਹੀ। ਇਸ ਮੌਕੇ ਰਿਸ਼ੀ ਕੁਮਾਰ, ਲਖਬੀਰ ਸਿੰਘ, ਮਨਜੀਤ ਸਿੰਘ, ਪ੍ਰਿਯੰਕਾ ਰਾਣੀ, ਮਨਦੀਪ ਸਿੰਘ, ਗੁਰਪ੍ਰੀਤ ਕੌਰ, ਕੁਲਦੀਪ ਸਿੰਘ, ਵੀਰ ਸਿੰਘ, ਸਤਨਾਮ ਸਿੰਘ ਅਤੇ ਸੁਮਨਪ੍ਰੀਤ ਕੌਰ ਸਮੇਤ 40 ਦੇ ਕਰੀਬ ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕ ਮੌਜੂਦ ਸਨ।
ਸ੍ਰੀ ਆਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ ਕੰਢੇ ਧਰਨਾ ਲਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕ।
ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 4 ਫਰਵਰੀ
ਸਕੂਲਾਂ ਵਿੱਚ ਨੌਕਰੀ ’ਤੇ ਜੁਆਇਨ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਸਵੇਰੇ ਡੀਪੀਈ ਪੋਸਟਾਂ ਲਈ ਚੁਣੇ ਗਏ 168 ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਚਾਰ ਮੈਂਬਰਾਂ ਨੇ ਪਿੰਡ ਢੇਰ ਦੇ ਬੱਸ ਸਟੈਂਡ ਨੇੜੇ ਬਣੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਕੇ ਸਰਕਾਰ ਤੇ ਸਿੱਖਿਆ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
Advertisement