ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਕਾਇਮ
08:44 AM Sep 20, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਸਤੰਬਰ
ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਖਾਦਾਂ ਦੇ ਨਾਲ ਜਬਰੀ ਹੋਰ ਖੇਤੀ ਉਤਪਾਦ ਵੇਚਣ ਤੋਂ ਰੋਕਣ ਲਈ ਚਾਰ ਟੀਮਾਂ ਕਾਇਮ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਦੀ ਨਿਗਰਾਨੀ ਸੰਯੁਕਤ ਡਾਇਰੈਕਟਰ ਪੱਧਰ ਦੇ ਅਧਿਕਾਰੀ ਕਰਨਗੇ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਵਾਲੇ ਵਫ਼ਦ ਨਾਲ ਮੀਟਿੰਗ ਮਗਰੋਂ ਦਿੱਤੀ।
Advertisement
Advertisement
Advertisement