ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਚਾਰ ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ

06:38 AM May 31, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਮਈ
ਲੋਕ ਸਭਾ ਹਲਕਾ ਚੰਡੀਗੜ੍ਹ ਵਿੱਚ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਰੱਖਣ ਲਈ ਚੰਡੀਗੜ੍ਹ ਪੁਲੀਸ ਨੇ ਕਮਰ ਕੱਸ ਲਈ ਹੈ। ਲੋਕ ਸਭਾ ਚੋਣਾਂ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ 4 ਹਜ਼ਾਰ ਪੁਲੀਸ ਤੇ ਸੀਏਪੀਐੱਫ ਦੇ ਜਵਾਬਾਂ ਨੂੰ ਤਾਇਨਾਤ ਕੀਤਾ ਗਿਆ ਹੈ, ਜੋ ਸ਼ਹਿਰ ਵਿੱਚ ਵੋਟਿੰਗ ਵਾਲੇ ਦਿਨ 210 ਪੋਲਿੰਗ ਸਟੇਸ਼ਨਾਂ ’ਤੇ ਚੌਕਸੀ ਰੱਖਣਗੇ। ਇਸ ਤੋਂ ਇਲਾਵਾ ਸ਼ਹਿਰ ਵਿੱਚ ਦਾਖਲ ਹੋਣ ਵਾਲੀਆਂ 38 ਅੰਤਰ-ਰਾਜੀ ਸੜਕਾਂ ’ਤੇ ਵਿਸ਼ੇਸ਼ ਤੌਰ ’ਤੇ ਨਾਕਾਬੰਦੀ ਕੀਤੀ ਜਾਵੇਗੀ। ਅੱਜ ਸੁਰੱਖਿਆ ਪ੍ਰਬੰਧਾਂ ਜਾ ਜਾਇਜ਼ਾ ਲੈਣ ਲਈ ਐੱਸਐੱਸਪੀ ਕੰਵਰਦੀਪ ਕੌਰ ਵੱਲੋਂ ਸੈਕਟਰ-26 ਸਥਿਤ ਸੀਸੀਈਟੀ ਵਿੱਚ ਸਾਰੇ ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਗਈ। ਐੱਸਐੱਸਪੀ ਨੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਕਿਸੇ ਕਿਸਮ ਦੀ ਗੜਬੜੀ ਕਰਨ ਵਾਲੇ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਅਜਿਹੇ ਮਾੜੇ ਅਨਸਰ ਨੂੰ ਸਿੱਧਾ ਜੇਲ੍ਹ ਵਿੱਚ ਬੰਦ ਕੀਤਾ ਜਾਵੇਗਾ। ਉਨ੍ਹਾਂ ਨੇ 16 ਡੀਐੱਸਪੀ, 16 ਐੱਸਐੱਚਓ, 29 ਇੰਸਪੈਕਟਰ ਸਣੇ 4 ਹਜ਼ਾਰ ਦੇ ਕਰੀਬ ਪੁਲੀਸ ਅਧਿਕਾਰੀਆਂ ਨੂੰ 31 ਮਈ ਨੂੰ ਸਵੇਰੇ 8 ਵਜੇ ਤੋਂ ਹੀ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਚੌਕਸੀ ਰੱਖਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਨਾਕਾਬੰਦੀ 1 ਜੂਨ ਨੂੰ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਚੌਕਸੀ ਰੱਖਣ ਲਈ 32 ਪੈਟਰੋਲਿੰਗ ਟੀਮਾਂ ਤਿਆਰ ਕੀਤੀਆਂ ਹਨ, ਜਿਨ੍ਹਾਂ ਵੱਲੋਂ ਗਸ਼ਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੀਸੀਆਰ ਦੀਆਂ ਟੀਮਾਂ ਵੱਲੋਂ ਵੀ ਸ਼ਹਿਰ ਵਿੱਚ ਚੌਕਸੀ ਰੱਖੀ ਜਾ ਰਹੀ ਹੈ।

Advertisement

ਪੁਲੀਸ ਵੱਲੋਂ ਫਲੈਗ ਮਾਰਚ

ਜ਼ੀਰਕਪੁਰ/ਡੇਰਾਬੱਸੀ (ਨਿੱਜੀ ਪੱਤਰ ਪ੍ਰੇਰਕ): ਲੋਕ ਸਭਾ ਚੋਣਾਂ ਤੋਂ ਪਹਿਲਾਂ ਪੁਲੀਸ ਨੇ ਸੁਖਾਵਾਂ ਮਾਹੌਲ ਸਿਰਜਣ ਅਤੇ ਬਿਨਾਂ ਕਿਸੇ ਡਰ ਭੈਅ ਤੋਂ ਵੋਟ ਪਾਉਣ ਦੇ ਉਦੇਸ਼ ਨਾਲ ਫਲੈਗ ਮਾਰਚ ਕੀਤਾ। ਥਾਣਾ ਮੁਖੀ ਜਸਕੰਵਲ ਸਿੰਘ ਸੇਖੋਂ ਦੀ ਅਗਵਾਈ ਹੇਠ ਕੱਢੇ ਗਏ ਇਸ ਫਲੈਗ ਮਾਰਚ ਵਿੱਚ ਪੁਲੀਸ ਮੁਲਾਜ਼ਮਾਂ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ ਦੇ ਜਵਾਨ ਵੀ ਸ਼ਾਮਲ ਸਨ। ਇਸ ਤੋਂ ਇਨਾਵਾ ਡੇਰਾਬੱਸੀ ਪੁਲੀਸ ਨੇ ਏਐੱਸਪੀ ਵੈਭਵ ਚੌਧਰੀ ਦੀ ਅਗਵਾਈ ਹੇਠ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਪੁਲੀਸ ਦੇ ਮੁਲਾਜ਼ਮਾਂ ਨਾਲ ਪੈਰਾ ਮਿਲਟਰੀ ਦੇ ਜਵਾਨ ਵੀ ਹਾਜ਼ਰ ਸਨ। ਇਸ ਦੌਰਾਨ ਥਾਣਾ ਮੁਖੀ ਅਜੀਤੇਸ਼ ਕੌਸ਼ਲ, ਮੁਬਾਰਕਪੁਰ ਪੁਲੀਸ ਚੌਂਕੀ ਇੰਚਾਰਜ ਸਤਨਾਮ ਸਿੰਘ ਵੀ ਹਾਜ਼ਰ ਸਨ। ਪੁਲੀਸ ਵੱਲੋਂ ਪਹਿਲਾਂ ਮੁਬਾਰਕਪੁਰ ਖੇਤਰ ਅਤੇ ਬਾਅਦ ਵਿੱਚ ਡੇਰਾਬੱਸੀ ਰਾਮਲੀਲਾ ਮੈਦਾਨ ਤੋਂ ਬਾਜ਼ਾਰ ਵਿੱਚ ਫਲੈਗ ਮਾਰਚ ਕੀਤਾ ਗਿਆ।

Advertisement
Advertisement