ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਗਰੂਰ ਨੂੰ ਹਰਿਆ-ਭਰਿਆ ਬਣਾਉਣ ਲਈ ਲਾਏ ਜਾਣਗੇ ਚਾਰ ਹਜ਼ਾਰ ਬੂਟੇ

08:46 AM Jul 28, 2024 IST
ਪਿੰਡ ਸਾਰੋਂ ’ਚ ਬੂਟੇ ਲਾਉਣ ਦੀ ਮੁਹਿੰਮ ਆਰੰਭਦੇ ਹੋਏ ਵਿਧਾਇਕ ਨਰਿੰਦਰ ਕੌਰ ਭਰਾਜ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 27 ਜੁਲਾਈ
ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਨੂੰ ਹਰਿਆ-ਭਰਿਆ ਬਣਾਉਣ ਲਈ ਪਿੰਡ ਸਾਰੋਂ ਤੋਂ 4000 ਬੂਟੇ ਲਾ ਕੇ ਸ਼ੁਰੂਆਤ ਕਰ ਦਿੱਤੀ ਹੈ। ਵਿਧਾਇਕ ਵਲੋਂ ਸਾਰੋਂ ਤੋਂ ਪਲਾਸੌਰ ਲਿੰਕ ਸੜਕ ’ਤੇ ਬੂਟਾ ਲਗਾਉਣ ਦੀ ਰਸਮ ਨਿਭਾ ਕੇ ਕੰਮ ਸ਼ੁਰੂ ਕਰਵਾਇਆ ਗਿਆ। ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਲੋੜ ਨੂੰ ਸੰਜੀਦਗੀ ਨਾਲ ਮਹਿਸੂਸ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਹਲਕਾ ਸੰਗਰੂਰ ਵਿੱਚ ਖਾਲੀ ਪਈਆਂ ਥਾਵਾਂ ’ਤੇ ਬੂਟੇ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੂਟਿਆਂ ਦੀ ਸੰਭਾਲ ਲਈ ਮਗਨਰੇਗਾ ਸਕੀਮ ਤਹਿਤ ਵਣ ਮਿੱਤਰ ਵੀ ਤਾਇਨਾਤ ਕੀਤੇ ਜਾ ਰਹੇ ਹਨ, ਜੋ ਸਮੇਂ ਸਿਰ ਪਾਣੀ ਪਾਉਣ ਦੇ ਨਾਲ-ਨਾਲ ਹੋਰ ਲੋੜੀਂਦੀ ਦੇਖਭਾਲ ਦਾ ਵੀ ਖ਼ਾਸ ਧਿਆਨ ਰੱਖਣਗੇ। ਵਿਧਾਇਕ ਨੇ ਦੱਸਿਆ ਕਿ ਸਮੂਹ ਬੀਡੀਪੀਓਜ਼, ਸਰਕਾਰੀ ਸਕੂਲਾਂ, ਪੰਚਾਇਤਾਂ ਅਤੇ ਹੋਰਨਾਂ ਮਹਿਕਮਿਆਂ ਨੂੰ ਬੂਟੇ ਮੁਫ਼ਤ ਵੰਡੇ ਗਏ ਹਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਵਣ ਮੰਡਲ ਅਫ਼ਸਰ ਸੰਗਰੂਰ ਮੋਨਿਕਾ ਦੇਵੀ ਯਾਦਵ, ਵਣ ਰੇਂਜ ਅਫ਼ਸਰ ਸੰਗਰੂਰ ਸੁਖਬੀਰ ਸਿੰਘ, ਬੀਟ ਇੰਚਾਰਜ ਸਰਬਜੀਤ ਕੌਰ ਵੀ ਹਾਜ਼ਰ ਸਨ।

Advertisement

Advertisement