ਸੰਗਤ ਲਈ ਚਾਰ ਵਾਸ਼ਿੰਗ ਮਸ਼ੀਨਾਂ ਭੇਟ
09:02 AM Jan 21, 2025 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਜਨਵਰੀ
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਵਰਤੇ ਜਾਂਦੇ ਕੱਪੜੇ ਧੋਣ ਲਈ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਬਲਵੰਤ ਸਿੰਘ ਦੇ ਪਰਿਵਾਰ ਵੱਲੋਂ ਚਾਰ ਵਾਸ਼ਿੰਗ ਮਸ਼ੀਨਾਂ ਭੇਟ ਕੀਤੀਆਂ ਗਈਆਂ। ਇਨ੍ਹਾਂ ਮਸ਼ੀਨਾਂ ਦੀ ਸ਼ੁਰੂਆਤ ਅੱਜ ਮੂਲਮੰਤਰ ਦੇ ਜਾਪ ਉਪਰੰਤ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੇ ਹੋਰ ਅਧਿਕਾਰੀਆਂ ਵੱਲੋਂ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਗੁਰੂ ਘਰ ਦੇ ਸ਼ਰਧਾਲੂ ਬਲਵੰਤ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਹਰਿਮੰਦਰ ਸਾਹਿਬ ਵਿਖੇ ਪਹਿਲਾਂ ਵੀ ਕਈ ਸੇਵਾਵਾਂ ਵਿੱਚ ਵੱਡਾ ਹਿੱਸਾ ਪਾ ਚੁੱਕਾ ਹੈ।
Advertisement
Advertisement
Advertisement