ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੇਹ ਵਪਾਰ ਦੇ ਦੋਸ਼ ਹੇਠ ਚਾਰ ਔਰਤਾਂ ਕਾਬੂ

09:03 AM Sep 12, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਸਤੰਬਰ
ਦਿੱਲੀ ਪੁਲੀਸ ਨੇ ਦੇਹ ਵਪਾਰ ਦੇ ਇੱਕ ਗਰੋਹ ਦਾ ਪਰਦਾਫਾਸ਼ ਕਰਦਿਆਂ ਅੱਜ ਗਰੋਹ ਦੀ ਸਰਗਨਾ ਸਣੇ ਤਿੰਨ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਦੱਸਿਆ ਕਿ 10 ਸਤੰਬਰ ਨੂੰ ਰਾਜਧਾਨੀ ਵਿੱਚ ਚੱਲ ਰਹੇ ਵੇਸਵਾਗਮਨੀ ਦੇ ਰੈਕੇਟ ਬਾਰੇ ਗੁਪਤ ਸੂਚਨਾ ਮਿਲੀ ਤੇ ਠਿਕਾਣੇ ’ਤੇ ਛਾਪਾ ਮਾਰਿਆ ਗਿਆ। ਗਰੋਹ ਦੀ ਮੁਖੀ 47 ਸਾਲਾ ਔਰਤ ਅਤੇ ਦੋ ਹੋਰ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਵੇਸਵਾਗਮਨੀ ਦੇ ਇਕ ਹੋਰ ਮਾਮਲੇ ਵਿਚ ਕੁਝ ਦਿਨ ਪਹਿਲਾਂ ਪੂਰਬੀ ਦਿੱਲੀ ਦੇ ਹੋਟਲ ਤੋਂ ਤਿੰਨ ਔਰਤਾਂ ਸਣੇ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਡੀਸੀਪੀ (ਪੂਰਬੀ) ਅਮ੍ਰਿਤਾ ਗੁਗੂਲੋਥ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਿਆ ਹੈ ਕਿ ਹੋਟਲ ਮਾਲਕ ਪਹਿਲਾਂ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸੀ, ਜਿਸ ਕਾਰਨ ਦਿੱਲੀ ਨਗਰ ਨਿਗਮ ਨੇ ਉਸ ਦਾ ਹੋਟਲ ਸੀਲ ਕਰ ਦਿੱਤਾ ਸੀ। ਹੋਟਲ ਨੂੰ ਹਾਲ ਹੀ ਵਿੱਚ ਮੁੜ ਖੋਲ੍ਹਿਆ ਗਿਆ ਸੀ।

Advertisement

Advertisement