ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਿਫਾਇਨਰੀ ਹਾਦਸੇ ਵਿੱਚ ਚਾਰ ਮਜ਼ਦੂਰ ਹਲਾਕ, ਇੱਕ ਜ਼ਖ਼ਮੀ

08:13 AM Sep 09, 2024 IST

ਅੰਬਿਕਾਪੁਰ, 8 ਸਤੰਬਰ
ਛੱਤੀਸਗੜ੍ਹ ਦੇ ਸੁਰਗੁਜਾ ਜ਼ਿਲ੍ਹੇ ਵਿੱਚ ਅੱਜ ਐਲੂਮਿਨਾ ਰਿਫਾਇਨਰੀ ਵਿੱਚ ਕੋਲੇ ਨਾਲ ਭਰਿਆ ਹੌਪਰ ਡਿੱਗਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਇੱਕ ਵਿਅਕਤੀ ਜ਼ਖਮੀ ਹੋਇਆ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਅੱਜ ਸਵੇਰੇ ਲਗਪਗ 11 ਵਜੇ ਰਘੂਨਾਥਪੁਰ ਪੁਲੀਸ ਚੌਕੀ ਅਧੀਨ ਪੈਂਦੇ ਪਿੰਡ ਸਿਲਸਿਲਾ ਵਿੱਚ ਮਾ ਕੁਦਰਗੜ੍ਹੀ ਅਲੂਮਿਨਾ ਰਿਫਾਇਨਰੀ ਵਿੱਚ ਵਾਪਰੀ। ਉਨ੍ਹਾਂ ਕਿਹਾ ਕਿ ਘਟਨਾ ਸਮੇਂ ਦਸ ਵਿਅਕਤੀ ਕੰਮ ਕਰ ਰਹੇ ਹਨ। ਪੁਲੀਸ ਦੀ ਇੱਕ ਟੀਮ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਬਚਾਅ ਮੁਹਿੰਮ ਚਲਾਈ। ਅਧਿਕਾਰੀ ਨੇ ਕਿਹਾ, ‘‘ਘਟਨਾ ਸਥਾਨ ਤੋਂ ਚਾਰ ਮਜ਼ਦੂਰਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ ਅਤੇ ਇੱਕ ਮਜ਼ਦੂਰ ਦੀ ਹਾਲਤ ਗੰਭੀਰ ਹੈ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।’’ -ਪੀਟੀਆਈ

Advertisement

Advertisement