ਰਾਜਦੂਤ ਦਾ ਮੋਬਾਈਲ ਚੋਰੀ ਕਰਨ ਦੇ ਦੋਸ਼ ਹੇਠ ਚਾਰ ਨੌਜਵਾਨ ਕਾਬੂ
06:54 AM Oct 31, 2024 IST
ਦਿੱਲੀ:
Advertisement
ਚਾਂਦਨੀ ਚੌਕ ਬਾਜ਼ਾਰ ਵਿੱਚ ਘੁੰਮਣ ਵੇਲੇ ਫਰਾਂਸ ਦੇ ਰਾਜਦੂਤ ਥਿਏਰੀ ਮਥਾਉਂ ਦਾ ਮੋਬਾਈਲ ਫੋਨ ਚੋਰੀ ਕਰਨ ਦੋਸ਼ ਹੇਠ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਦੂਤ ਅਤੇ ਉਨ੍ਹਾਂ ਦੀ ਪਤਨੀ 20 ਅਕਤੂਬਰ ਨੂੰ ਚਾਂਦਨੀ ਚੌਕ ਬਾਜ਼ਾਰ ਵਿੱਚ ਘੁੰਮਣ ਗਏ ਸਨ, ਉਦੋਂ ਹੀ ਉਨ੍ਹਾਂ ਦੀ ਜੇਬ ਵਿੱਚੋਂ ਮੋਬਾਈਲ ਫੋਨ ਚੋਰੀ ਹੋ ਗਿਆ। ਪੁਲੀਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਦੂਤਾਵਾਸ ਦਫ਼ਤਰ ਤੋਂ 21 ਅਕਤੂਬਰ ਨੂੰ ਇਸ ਘਟਨਾ ਬਾਰੇ ਸੂਚਨਾ ਮਿਲੀ ਸੀ। ਸੀਸੀਟੀਵੀ ਫੁਟੇਜ਼ ਖੰਗਾਲਣ ਮਗਰੋਂ ਪੁਲੀਸ ਕਰਮਚਾਰੀਆਂ ਦੀ ਇੱਕ ਟੀਮ ਬਣਾਈ ਗਈ ਸੀ। ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਉਮਰ 20 ਤੋਂ 24 ਸਾਲ ਦੇ ਵਿਚਕਾਰ ਹੈ। ਉਨ੍ਹਾਂ ਕੋਲੋਂ ਮੋਬਾਈਲ ਫੋਨ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। -ਪੀਟੀਆਈ
Advertisement
Advertisement