ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚਾਰ ਨੌਜਵਾਨ ਚੋਰੀ ਦੇ ਵਾਹਨਾਂ ਸਣੇ ਕਾਬੂ

09:20 AM Oct 07, 2024 IST
ਚੋਰੀ ਦੇ ਵਾਹਨਾਂ ਸਣੇ ਕਾਬੂ ਕੀਤੇ ਵਿਅਕਤੀ ਪੁਲੀਸ ਪਾਰਟੀ ਨਾਲ। -ਫੋਟੋ: ਚਾਨਾ

ਫਗਵਾੜਾ: ਸਥਾਨਕ ਪੁਲੀਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਚਾਰ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਚੋਰੀ ਦੇ ਮੋਟਰਸਾਈਕਲ ਤੇ ਸਕੂਟਰ ਬਰਾਮਦ ਕੀਤਾ ਹੈ। ਐੱਸਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਪੁਲੀਸ ਨੇ ਲਵਪ੍ਰੀਤ ਸਿੰਘ ਪੁੱਤਰ ਅਮਨਦੀਪ ਸਿੰਘ ਵਾਸੀ ਬੋਕੜ ਡੋਗਰਾ ਥਾਣਾ ਲਾਡੋਵਾਲ ਨੂੰ ਕਾਬੂ ਕਰ ਕੇ ਪੁੱਛ-ਪੜਤਾਲ ਕੀਤੀ ਤਾਂ ਉਸ ਨੇ ਮੰਨਿਆ ਕਿ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗਰੋਹ ਬਣਾਇਆ ਹੋਇਆ ਹੈ। ਉਹ ਰਲ ਕੇ ਚੋਰੀਆਂ ਕਰਦੇ ਹਨ। ਇਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਸਾਰੇ ਮੁਲਜ਼ਮਾਂ ਨੂੰ ਕਾਬੂ ਕਰ ਕੇ ਇਨ੍ਹਾਂ ਪਾਸੋਂ ਕੁੱਲ ਪੰਜ ਮੋਟਰਸਾਈਕਲ ਤੇ ਇੱਕ ਸਕੂਟਰ ਬਰਾਮਦ ਕੀਤਾ ਹੈ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਅਮਨਦੀਪ ਸਿੰਘ ਵਾਸੀ ਬੋਰੜ ਡੋਗਰਾ ਥਾਣਾ ਲਾਡੋਵਾਲ ਜ਼ਿਲ੍ਹਾ ਲੁਧਿਆਣਾ, ਦੀਪਕ ਉਰਫ਼ ਦੀਪੂ ਪੁੱਤਰ ਪ੍ਰਵੀਨ ਕੁਮਾਰ ਵਾਸੀ ਮੁਹੱਲਾ ਭਗਤਪੁਰਾ, ਚੇਤਨ ਪੁੱਤਰ ਅਨੀਲ ਵਾਸੀ ਮੁਹੱਲਾ ਭਗਤਪੁਰਾ, ਅੰਚਿਤ ਪੁੱਤਰ ਦਨੇਸ਼ ਸ਼ਰਮਾ ਵਾਸੀ ਮੁਹੱਲਾ ਭਗਤਪੁਰਾ ਵਜੋਂ ਹੋਈ ਹੈ। -ਪੱਤਰ ਪ੍ਰੇਰਕ

Advertisement

Advertisement