ਰਾਜਪਾਲ ਦੀ ਨਸ਼ਿਆਂ ਖ਼ਿਲਾਫ਼ ਯਾਤਰਾ ਦਾ ਲੋਕਾਂ ਵੱਲੋਂ ਥਾਂ-ਥਾਂ ਨਿੱਘਾ ਸਵਾਗਤ
11:31 AM Apr 05, 2025 IST
ਰਣਬੀਰ ਸਿੰਘ ਮਿੰਟੂ
ਚੇਤਨਪੁਰਾ, 5 ਅਪਰੈਲ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੀ ਜਾ ਰਹੀ ਪੈਦਲ ਯਾਤਰਾ ਅੱਜ ਤੀਜੇ ਦਿਨ ਨਵਾਂ ਪਿੰਡ (ਫਤਿਹਗੜ੍ਹ ਚੂੜੀਆਂ ਰੋਡ) ਤੋਂ ਸ਼ੁਰੂ ਹੋਈ।
ਰਾਜਪਾਲ ਦੀ ਨਸ਼ਿਆਂ ਖਿਲਾਫ ਪੈਦਲ ਯਾਤਰਾ ਦਾ ਥਾਂ-ਥਾਂ ਸਕੂਲਾਂ-ਕਾਲਜਾਂ ਦੇ ਬੱਚਿਆਂ ਅਤੇ ਆਮ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨ ਦੀ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ ਅਤੇ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਹੋਏ ਹਨ।
ਇਸ ਮੌਕੇ ਰਾਜਪਾਲ ਪੰਜਾਬ ਨੇ ਕਿਹਾ ਹੈ ਕਿ ਨਸ਼ਿਆਂ ਨੂੰ ਪੂਰੀ ਤਰ੍ਹਾਂ ਮੁੱਢ ਤੋਂ ਖਤਮ ਕਰਨ ਲਈ ਲੋਕਾਂ ਦਾ ਵੱਡਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਅਲਾਮਤ ਨੂੰ ਸਾਰਿਆਂ ਦੇ ਸਹਿਯੋਗ ਨਾਲ ਹੀ ਖ਼ਤਮ ਕੀਤਾ ਜਾ ਸਕਦਾ ਹੈ।
Advertisement
Advertisement