ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੌਥਾ ਦਰਜਾ ਮੁਲਾਜ਼ਮਾਂ ਦੀ ਮੀਟਿੰਗ

08:53 AM Jul 18, 2024 IST

ਪੱਤਰ ਪ੍ਰੇਰਕ
ਪਟਿਆਲਾ, 17 ਜੁਲਾਈ
ਚੌਥਾ ਦਰਜਾ ਕਰਮਚਾਰੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਵਿਰੁੱਧ ਸੰਘਰਸ਼ ਕਾਰਨ ਰੌਂਅ ਵਿੱਚ ਹਨ। ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਦੀ ਇੱਕ ਵਿਸ਼ਾਲ ਇਕੱਤਰਤਾ ਹੋਈ, ਜਿਸ ਵਿੱਚ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਜਨਰਲ ਸਕੱਤਰ ਬਲਜਿੰਦਰ ਸਿੰਘ, ਮੁੱਖ ਸਲਾਹਕਾਰ ਜਗਮੋਹਨ ਨੋਲੱਖਾ, ਦੀਪ ਚੰਦ ਹੰਸ, ਰਾਮ ਲਾਲ ਰਾਮਾ, ਮਾਧੋ ਰਾਹੀ ਸਮੇਤ ਕਈ ਆਗੂ ਵੀ ਹਾਜ਼ਰ ਸਨ। ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਸੂਬਾ ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾ ਨੇ ਕਿਹਾ ਕਿ ਯੂਨੀਅਨ ‘ਆਪ’ ਸਰਕਾਰ ਨੂੰ ਪਿਛਲੇ ਸਵਾ ਦੋ ਸਾਲਾਂ ਤੋਂ ਆਪਣੀਆਂ ਮੰਗਾਂ ਦੇ ਮੰਗ ਪੱਤਰ ਵੱਖ-ਵੱਖ ਐਕਸ਼ਨ ਕਰਕੇ ਭੇਜਦੀ ਆ ਰਹੀ ਹੈ ਪਰ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਸਕੱਤਰ ਪੱਧਰ ’ਤੇ ਕੋਈ ਗੱਲਬਾਤ ਨਹੀਂ ਕੀਤੀ ਗਈ ਜਿਸ ਦਾ ਕਰਮਚਾਰੀਆਂ ਵਿੱਚ ਵਿਆਪਕ ਰੋਸ ਹੈ। ਇਨ੍ਹਾਂ ਆਗੂਆਂ ਨੇ ਆਪਣੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਦੱਸਿਆ ਕਿ ਪੰਜਾਬ ਦੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਵਿੱਚ ਲੰਮੇ ਸਮੇਂ ਤੋਂ ਕੰਮ ਕਰਦੇ ਕਾਮਿਆਂ ਨੂੰ ਰੈਗੂਲਰ ਕਰਨ ਦੀ ਨੀਤੀ ਖੋਖਲੀ ਹੈ। ਇਸ ਤੋਂ ਇਲਾਵਾ ਵਰਦੀਆਂ ਦੇ ਭੱਤੇ ਵਿੱਚ ਵੀ ਕੋਈ ਵਾਧਾ ਨਹੀਂ ਕੀਤਾ ਗਿਆ। ਇਕੱਤਰਤਾ ਵਿੱਚ ਸਾਥੀ ਮਾਧੋ ਲਾਲ ਰਾਹੀਂ ਦੀ ਪ੍ਰਦੂਸ਼ਣ ਕੰਟਰੋਲ ਬੋਰਡ ਵਿਚਲੀ ਪਦ ਉੱਨਤੀ ’ਤੇ ਸਨਮਾਨਿਤ ਵੀ ਕੀਤਾ ਗਿਆ।

Advertisement

Advertisement