FIR Against Partap Bajwa: ਬੰਬ ਵਾਲਾ ਬਿਆਨ: ਪ੍ਰਤਾਪ ਸਿੰਘ ਬਾਜਵਾ ਖ਼ਿਲਾਫ ਕੇਸ ਦਰਜ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਪਰੈਲ
Punjab: LoP Bajwa booked after police quizzed him over '50 bombs' claims: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਲੰਘੇ ਦਿਨ ਨਿੱਜੀ ਚੈਨਲ ਉੱਤੇ ਬੰਬ ਬਾਰੇ ਦਿੱਤੇ ਬਿਆਨ ਤੋਂ ਬਾਅਦ ਅੱਜ ਪੰਜਾਬ ਪੁਲੀਸ ਨੇ ਉਨ੍ਹਾਂ ਖ਼ਿਲਾਫ਼ ਮੁਹਾਲੀ ਵਿੱਚ ਐਫਆਈਆਰ ਦਰਜ ਕਰ ਲਈ ਹੈ। ਉਨ੍ਹਾਂ ’ਤੇ ਪੁਲੀਸ ਨੂੰ ਸਹੀ ਜਾਣਕਾਰੀ ਨਾ ਦੇਣ ਤੇ ਗੁੰਮਰਾਹ ਕਰਨ ਤੋਂ ਇਲਾਵਾ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਖਤਰੇ ਵਿਚ ਪਾਉਣ ਦੇ ਦੋਸ਼ ਵੀ ਲਾਏ ਗਏ ਹਨ। ਇਸ ਤੋਂ ਪਹਿਲਾਂ ਪੰਜਾਬ ਪੁਲੀਸ ਦੇ ਦੋ ਅਧਿਕਾਰੀਆਂ ਨੇ ਬਾਜਵਾ ਤੋਂ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਚ ਪੁੱਛ ਪੜਤਾਲ ਕੀਤੀ ਹੈ। ਇਨ੍ਹਾਂ ਪੁਲੀਸ ਅਧਿਕਾਰੀਆਂ ਨੇ ਬਾਜਵਾ ਤੋਂ ਬੰਬ ਵਾਲੇ ਬਿਆਨ ਬਾਰੇ ਸਵਾਲ ਜਵਾਬ ਕੀਤੇ ਸਨ ਪਰ ਬਾਜਵਾ ਨੇ ਇਨ੍ਹਾਂ ਨੂੰ ਕੋਈ ਜਾਣਕਾਰੀ ਨਾ ਦਿੱਤੀ।
ਪ੍ਰਤਾਪ ਸਿੰਘ ਬਾਜਵਾ ਨੇ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਘਰ ਦੋ ਪੁਲੀਸ ਅਧਿਕਾਰੀ ਪੁੱਛਗਿੱਛ ਲਈ ਆਏ ਸਨ, ਜਿਨ੍ਹਾਂ ਨਾਲ ਉਨ੍ਹਾਂ ਨੇ ਸਾਰੀ ਜਾਣਕਾਰੀ ਸਾਂਝੀ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪੁਲੀਸ ਵੱਲੋਂ ਇਹ ਜਾਣਕਾਰੀ ਦੇਣ ਵਾਲੇ ਸੂਤਰਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਨਾਮ ਦੱਸਣ ਤੋਂ ਜ਼ਰੂਰ ਇਨਕਾਰ ਕੀਤਾ ਹੈ।