ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧੋਖਾਧੜੀ ਮਾਮਲਾ: ਸਪਨਾ ਚੌਧਰੀ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ

07:39 AM Aug 15, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਅਗਸਤ
ਹਰਿਆਣਵੀ ਕਲਾਕਾਰ ਸਪਨਾ ਚੌਧਰੀ ਖ਼ਿਲਾਫ਼ ਦਰਜ ਹਾਈ ਪ੍ਰੋਫਾਈਲ ਧੋਖਾਧੜੀ ਦੇ ਮਾਮਲੇ ’ਚ ਤੀਸ ਹਜ਼ਾਰੀ ਕੋਰਟ ਦੀ ਚੀਫ ਜੁਡੀਸ਼ੀਅਲ ਮੈਜਿਸਟਰੇਟ ਰਸ਼ਮੀ ਗੁਪਤਾ ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ ਕਈ ਵਿਅਕਤੀ ਪੀੜਤ ਹਨ। ਦਿੱਲੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਿਯੂ) ਕੋਲ ਸਪਨਾ ਚੌਧਰੀ ਵਿਰੁੱਧ ਧੋਖਾਧੜੀ ਦਾ ਦੋਸ਼ ਲਾਉਂਦੇ ਹੋਏ ਇੱਕ ਸਾਂਝੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਮਾਮਲੇ ਦੀ ਜਾਂਚ ਮਗਰੋੋਂ ਈਓਡਬਲਿਯੂ ਨੇ ਉਸ ਵਿਰੁੱਧ ਐੱਫਆਈਆਰ ਦਰਜ ਕੀਤੀ ਸੀ। ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਅਦਾਲਤ ਨੇ ਮੁਲਜ਼ਮ ਸਪਨਾ ਚੌਧਰੀ ਦੀ ਗ਼ੈਰਹਾਜ਼ਰੀ ਕਾਰਨ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ ਸੀ। ਉਸ ਦਿਨ ਇਸ ਮਾਮਲੇ ’ਚ ਸਪਨਾ ਅਤੇ ਹੋਰ ਮੁਲਜ਼ਮਾਂ ’ਤੇ ਦੋਸ਼ ਆਇਦ ਕਰਨ ਦੇ ਮੁੱਦੇ ’ਤੇ ਸੁਣਵਾਈ ਕੀਤੀ ਗਈ ਸੀ ਪਰ ਸਪਨਾ ਚੌਧਰੀ ਹਾਜ਼ਰ ਨਹੀਂ ਹੋਈ।

Advertisement

Advertisement
Advertisement