For the best experience, open
https://m.punjabitribuneonline.com
on your mobile browser.
Advertisement

ਧੋਖਾਧੜੀ ਮਾਮਲਾ: ਵਿਜੀਲੈਂਸ ਵੱਲੋਂ ਭਗੌੜਾ ਬੈਂਕ ਮੈਨੇਜਰ ਗ੍ਰਿਫ਼ਤਾਰ

07:39 AM Nov 23, 2024 IST
ਧੋਖਾਧੜੀ ਮਾਮਲਾ  ਵਿਜੀਲੈਂਸ ਵੱਲੋਂ ਭਗੌੜਾ ਬੈਂਕ ਮੈਨੇਜਰ ਗ੍ਰਿਫ਼ਤਾਰ
Advertisement

ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 22 ਨਵੰਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸਹਿਯੋਗੀ ਬੈਂਕ ਸਟਾਫ਼ ਦੇ ਪਛਾਣ-ਪੱਤਰ ਵਰਤ ਕੇ ਵੱਖ-ਵੱਖ ਖਾਤਿਆਂ ਵਿੱਚੋਂ ਕਰੀਬ 35 ਲੱਖ ਰੁਪਏ ਕਢਵਾਉਣ ਦੇ ਮਾਮਲੇ ਵਿੱਚ ਭਗੌੜੇ ਬੈਂਕ ਮੈਨੇਜਰ ਨੂੰ ਦੋ ਸਾਲਾਂ ਮਗਰੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪ੍ਰਮੋਦ ਕੁਮਾਰ ਵਾਸੀ ਪਿੰਡ ਕੁੰਡਲ ਜ਼ਿਲ੍ਹਾ ਬੀਕਾਨੇਰ ਰਾਜਸਥਾਨ ਵਜੋਂ ਹੋਈ ਹੈ। ਉਹ ਕਥਿਤ ਧੋਖਾਧੜੀ ਸਮੇਂ ਪੰਜਾਬ ਗ੍ਰਾਮੀਣ ਬੈਂਕ ਦੀ ਪਿੰਡ ਭਾਣੋ ਲੰਗਾ ਬਰਾਂਚ ਦਾ ਮੈਨੇਜਰ ਸੀ। ਉਸ ’ਤੇ 34,92,299 ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਉਹ ਸਾਲ 2022 ਤੋਂ ਫ਼ਰਾਰ ਸੀ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (2) ਅਤੇ ਆਈਪੀਸੀ ਦੀ ਧਾਰਾ 409 ਤਹਿਤ ਥਾਣਾ ਸਦਰ ਜ਼ਿਲ੍ਹਾ ਕਪੂਰਥਲਾ ਵਿੱਚ ਦਰਜ ਮੁਕੱਦਮਾ ਨੰਬਰ 58 ਮਿਤੀ 30 ਮਈ 2022 ਵਿੱਚ ਮੁਲਜ਼ਮ ਮੈਨੇਜਰ ਪ੍ਰਮੋਦ ਕੁਮਾਰ ਲੋੜੀਂਦਾ ਸੀ। ਇਸ ਨੇ ਪੰਜਾਬ ਗ੍ਰਾਮੀਣ ਬੈਂਕ ਪਿੰਡ ਭਾਣੋਲੰਗਾ ਵਿਖੇ ਆਪਣੀ ਤਾਇਨਾਤੀ ਦੌਰਾਨ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਬਰਾਂਚ ਵਿੱਚ ਤਾਇਨਾਤ ਕਲਰਕ ਜਗਦੀਸ਼ ਸਿੰਘ ਅਤੇ ਕਲਰਕ ਰਜਨੀ ਬਾਲਾ ਦੀ ਬੈਂਕ ਵਿੱਚ ਵਰਤੀ ਜਾਣ ਵਾਲੀ ਯੂਜ਼ਰ ਆਈਡੀ ਅਤੇ ਪਾਸਵਰਡ ਦੀ ਦੁਰਵਰਤੋਂ ਕਰਦਿਆਂ ਆਪਣੇ ਹੀ ਬੈਂਕ ਦੇ ਵੱਖ-ਵੱਖ ਕੁੱਲ 12 ਖਾਤਾਧਾਰਕਾਂ ਦੇ ਵੱਖ-ਵੱਖ ਬੈਂਕ ਖਾਤਿਆਂ ਵਿਚੋਂ 26 ਟਰਾਂਜ਼ੈਕਸ਼ਨਾਂ ਰਾਹੀਂ ਕੁਲ 34,92,299 ਰੁਪਏ ਕਢਵਾ ਲਏ ਸਨ। ਇਸ ਉਪਰੰਤ ਮੁਲਜ਼ਮ ਨੇ ਇਸ ਰਕਮ ਵਿੱਚੋਂ 8,16,023 ਰੁਪਏ ਪੰਜ ਖਾਤਾਧਾਰਕਾਂ ਦੇ ਵੱਖ-ਵੱਖ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਉਣ ਕਰਕੇ ਜਾਂਚ ਦੌਰਾਨ ਉਸ ਖ਼ਿਲਾਫ਼ ਦੋਸ਼ ਸਾਬਤ ਹੋਣ ’ਤੇ ਕੇਸ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਇਹ ਕੇਸ ਵਿਜੀਲੈਂਸ ਬਿਊਰੋ ਹਵਾਲੇ ਕੀਤਾ ਗਿਆ ਸੀ।

Advertisement

Advertisement
Advertisement
Author Image

sukhwinder singh

View all posts

Advertisement