For the best experience, open
https://m.punjabitribuneonline.com
on your mobile browser.
Advertisement

ਧੋਖਾਧੜੀ: ਗੱਜਣਮਾਜਰਾ ਭਰਾਵਾਂ ਦਾ ਜੁਡੀਸ਼ਲ ਰਿਮਾਂਡ ਵਧਾਇਆ

07:58 AM Oct 11, 2024 IST
ਧੋਖਾਧੜੀ  ਗੱਜਣਮਾਜਰਾ ਭਰਾਵਾਂ ਦਾ ਜੁਡੀਸ਼ਲ ਰਿਮਾਂਡ ਵਧਾਇਆ
Advertisement

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 10 ਅਕਤੂਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਬਲਵੰਤ ਸਿੰਘ ਨੂੰ ਅੱਜ ਚਾਰ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ। ਈਡੀ ਨੇ 40 ਕਰੋੜ ਰੁਪਏ ਦੇ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਬਲਵੰਤ ਸਿੰਘ ਦੀ ਗ੍ਰਿਫ਼ਤਾਰੀ ਪਾਈ ਸੀ। ਇਸ ਮਾਮਲੇ ਵਿੱਚ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਪਹਿਲਾਂ ਹੀ ਨਾਭਾ ਜੇਲ੍ਹ ਵਿੱਚ ਬੰਦ ਹੈ। ਗੱਜਣਮਾਜਰਾ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਾ ਸਕਿਆ ਅਤੇ ਉਸ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਅਦਾਲਤ ਨੇ ਵਿਧਾਇਕ ਗੱਜਣਮਾਜਰਾ ਦਾ ਜੁਡੀਸ਼ਲ ਰਿਮਾਂਡ ਵੀ 14 ਦਿਨਾਂ ਲਈ ਹੋਰ ਅੱਗੇ ਵਧਾ ਦਿੱਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 23 ਅਕਤੂਬਰ ਨੂੰ ਹੋਵੇਗੀ। ਜਾਣਕਾਰੀ ਅਨੁਸਾਰ ਵਿਧਾਇਕ ਗੱਜਣ ਮਾਜਰਾ ਦਾ ਪਰਿਵਾਰ ਬਹੁ-ਕਰੋੜੀ ਬੈਂਕ ਧੋਖਾਧੜੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਈਡੀ ਵੱਲੋਂ ਪਿਛਲੇ ਸਾਲ 6 ਦਸੰਬਰ ਨੂੰ ‘ਆਪ’ ਵਿਧਾਇਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਉਦੋਂ ਤੋਂ ਹੀ ਜੇਲ੍ਹ ਵਿੱਚ ਨਜ਼ਰਬੰਦ ਹੈ।
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 40 ਕਰੋੜ ਰੁਪਏ ਦੀ ਧੋਖਾਧੜੀ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਮਈ 2023 ਵਿੱਚ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਛਾਪੇਮਾਰੀ ਤੋਂ ਬਾਅਦ ਸੀਬੀਆਈ ਨੇ ਇਹ ਮਾਮਲਾ ਈਡੀ ਨੂੰ ਸੌਂਪ ਦਿੱਤਾ ਸੀ। ਈਡੀ ਦੀ ਟੀਮ ਨੇ ਉਸ ਕੋਲੋਂ 32 ਲੱਖ ਰੁਪਏ ਦੀ ਨਗਦੀ, ਕਈ ਮੋਬਾਈਲ ਫੋਨ ਅਤੇ ਹਾਰਡ ਡਰਾਈਵ ਜ਼ਬਤ ਕੀਤੀ ਸੀ।

Advertisement

Advertisement
Advertisement
Author Image

sukhwinder singh

View all posts

Advertisement